13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਤਿੰਨ ਰੋਜ਼ਾ ਸਿਖਲਾਈ

Ad Position 21
No active advertisement
ਅਜੀਤ ਡੈਸਕ 23-01-2026

ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਮਾਸਟਰ ਟਰੇਨਰ ਰਵਨੀਤ ਕੌਰ ਬਲਾਕ ਕੋਆਰਡੀਨੇਟਰ ਮਾਨਸਾ, ਬਲਾਕ ਕੋਆਰਡੀਨੇਟਰ ਆਦਿਤਯ, ਸੁਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਮਨਜੀਤ ਕੌਰ, ਨਿਧੀ ਤੇ ਸੀਮਾ ਵਲੋਂ 'ਪੋਸ਼ਣ ਵੀ, ਪੜ੍ਹਾਈ ਵੀ' ਪ੍ਰੋਗਰਾਮ ਤਹਿਤ ਆਂਗਣਵਾੜੀ ਵਰਕਰਾਂ ਨੂੰ ਤਿੰਨ ਰੋਜ਼ਾ ਸਿਖਲਾਈ ਦਿੱਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਬਲਾਕ ਮਾਨਸਾ ਅਧੀਨ ਆਉਂਦੇ ਸਾਰੇ ਸਰਕਲਾਂ ਦੀਆਂ ਆਂਗਣਵਾੜੀ ਵਰਕਰਾਂ ਨੂੰ 'ਪੋਸ਼ਣ ਵੀ, ਪੜ੍ਹਾਈ ਵੀ' ਤੇ ਈ. ਸੀ. ਸੀ. ਤਹਿਤ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ | ਹਰਜਿੰਦਰ ਕੌਰ ਸੀ. ਡੀ. ਪੀ. ਓ. ਮਾਨਸਾ ਨੇ ਦੱਸਿਆ ਕਿ ਇਸ ਸਿਖਲਾਈ 'ਚ ਅਮਰਜੀਤ ਸਿੰਘ, ਸੰਦੀਪ ਕੁਮਾਰ ਤੇ ਵੰਦਨਾ ਪ੍ਰਥਮ ਟੀਮ ਵਲੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਬਾਰੇ ਤੇ ਆਂਗਣਵਾੜੀ ਕੇਂਦਰਾਂ ਵਿਚ ਆਉਂਦੇ ਬੱਚਿਆਂ ਦੀ ਸਾਂਭ ਸੰਭਾਲ, ਬੱਚਿਆਂ ਦੀ ਪੌਸ਼ਟਿਕ ਖ਼ੁਰਾਕ ਸੰਬੰਧੀ, ਬੱਚਿਆਂ ਨੂੰ ਸਿਹਤਮੰਦ ਰੱਖਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਮੇਂ ਸਿਰ ਟੀਕੇ ਆਦਿ ਵੱਖ-ਵੱਖ ਕਾਰਜਾਂ ਬਾਰੇ ਸਿਖਲਾਈ ਅਤੇ ਗਰਭਵਤੀ ਮਾਵਾਂ ਦੀ ਖ਼ੁਰਾਕ ਤੇ ਟੀਕਿਆਂ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਮੌਕੇ ਜੋਤੀ ਦੇਵੀ, ਸਤਨਾਮ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਤੇ ਬਲਾਕ ਮਾਨਸਾ ਦੀਆਂ ਆਂਗਣਵਾੜੀ ਵਰਕਰਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਮਾਲਵਾ) ਦਾ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਪਿੰਡ ਰੂੜੇਕੇ ਖ਼ੁਰਦ ਵਾਸੀਆਂ ਵਲੋਂ ਭੰੂਗ ਵਾਲੀਆਂ ਟਰਾਲੀਆਂ ਖ਼ਿਲਾਫ਼ ਕਾਰਵਾਈ ਦੀ ਮੰਗ <br/>
Ad Position 24