13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੋਲਣ ਦੀ ਆਜ਼ਾਦੀ ਬਚਾਉਣ ਲਈ ਭਲਕੇ ਬਠਿੰਡਾ ਧਰਨੇ 'ਚ ਪਹੁੰਚੋ-ਮਾਨਿਕ ਗੋਇਲ

Ad Position 21
No active advertisement
ਅਜੀਤ ਡੈਸਕ 23-01-2026
ਮਾਨਸਾ, 22 ਜਨਵਰੀ (ਸੱਭਿ.ਪ੍ਰਤੀ.)-ਆਰ. ਟੀ. ਆਈ. ਕਾਰਕੁਨ ਮਾਨਿਕ ਗੋਇਲ ਨੇ ਰਾਜਨੀਤਕ, ਸਮਾਜਿਕ, ਜਨਤਕ ਤੇ ਧਾਰਮਿਕ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਰਾਜ 'ਚ ਬੋਲਣ ਦੀ ਆਜ਼ਾਦੀ ਨੂੰ ਬਚਾਉਣ ਲਈ 24 ਜਨਵਰੀ ਨੂੰ ਬਠਿੰਡਾ ਧਰਨੇ 'ਚ ਹੁੰਮ-ਹੁੰਮਾ ਕੇ ਪਹੁੰਚਿਆ ਜਾਵੇ | ਕਾਬਲੇ ਗ਼ੌਰ ਰਹੇ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ 'ਚ ਸਰਕਾਰੀ ਹੈਲੀਕਾਪਟਰ ਵਰਤਣ ਦੇ ਪੁੱਛੇ ਸਵਾਲ 'ਤੇ ਗੋਇਲ ਸਮੇਤ 4 ਪੱਤਰਕਾਰਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ | ਗੋਇਲ ਨੇ ਦੱਸਿਆ ਕਿ ਇਸ ਤਾਨਾਸ਼ਾਹੀ ਰਵੱਈਏ ਤੇ ਲੋਕਾਂ ਦੀ ਜ਼ਬਾਨਬੰਦੀ ਦੇ ਵਿਰੋਧ 'ਚ ਪੱਤਰਕਾਰਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ ਤਾਂ ਕਿ ਮੀਡੀਆ ਦੀ ਆਵਾਜ਼ ਨੂੰ ਬੁਲੰਦ ਰੱਖਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਤੰਗ ਉਡਾਉਣ ਸਮੇਂ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ-ਸਾਧੂ ਸਿੰਘ ਰੋਮਾਣਾ <br/> ਅਗਲੀ ਖ਼ਬਰ ਭਾਕਿਯੂ (ਮਾਲਵਾ) ਦਾ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ
Ad Position 24