13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ 'ਚ ਰੋਸ ਧਰਨਾ ਕੱਲ੍ਹ

Ad Position 21
No active advertisement
ਅਜੀਤ ਡੈਸਕ 23-01-2026
ਮਾਨਸਾ, 22 ਜਨਵਰੀ (ਰਵੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜਬਾ 'ਚ 24 ਜਨਵਰੀ ਨੂੰ ਰੋਸ ਧਰਨਾ ਲਗਾਇਆ ਜਾ ਰਿਹਾ ਹੈ | ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਦਾ ਸਮੇਂ ਦੀਆਂ ਹਕੂਮਤਾਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕੱਲ੍ਹ ਦੇ ਧਰਨੇ ਸੰਬੰਧੀ ਘਰ-ਘਰ ਜਾ ਕੇ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਸ਼ਾਲ ਇਕੱਠ ਹੋ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਧ ਤੋਂ ਵੱਧ ਜਾਗਰੂਕ ਕਰ ਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ-ਡਾ. ਰਾਏ ਅਗਲੀ ਖ਼ਬਰ -ਮਾਮਲਾ ਐਡਵੋਕੇਟ ਦਿਲਜੋਤ ਸ਼ਰਮਾ ਦੀ ਮੌਤ ਦਾ- ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਇ...
Ad Position 24