29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੁਰਾਣੇ ਬੇਲੋੜੇ ਕੱਪੜਿਆਂ ਤੋਂ ਬੈਗ ਤਿਆਰ ਕਰਨ ਦੀ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 19-02-2026
ਗੋਨਿਆਣਾ, 18 ਫਰਵਰੀ (ਲਛਮਣ ਦਾਸ ਗਰਗ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜੰਗਲਾਤ ਅਤੇ ਵਾਤਾਵਰਨ ਮੰਤਰਾਲਿਆ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਈਕੋ ਕਲੱਬ ਸਰਕਾਰੀ ਹਾਈ ਸਕੂਲ ਹਰਰਾਏਪੁਰ ਵਲੋਂ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਅਧੀਨ ਮੁੱਖ ਅਧਿਆਪਕਾ ਅਨੂ ਗਰਗ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਗਤੀਵਿਧੀ ਦੇ ਅਧੀਨ ਪੁਰਾਣੇ ਅਤੇ ਬੇਲੋੜੇ ਕੱਪੜਿਆਂ ਤੋਂ ਝੋਲੇ ਅਤੇ ਸ਼ੌਪਿੰਗ ਬੈਕ ਤਿਆਰ ਕਰਨ ਦੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮਨਪ੍ਰੀਤ ਕੌਰ ਨੇ ਰਿਸੋਰਸ ਪਰਸਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ਵਿਚ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੂੰ ਪੁਰਾਣੇ ਕੱਪੜਿਆਂ ਤੋਂ ਝੋਲੇ ਅਤੇ ਸ਼ੌਪਿੰਗ ਬਾਗ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ | ਈਕੋ ਕਲੱਬ ਦੇ ਇੰਚਾਰਜ ਰੁਪਿੰਦਰ ਕੌਰ ਨੇ ਪਾਲੀਥੀਨ ਬੈਗ ਦੀ ਬਜਾਏ ਇਸ ਤਰ੍ਹਾਂ ਦੇ ਝੋਲਿਆਂ ਦੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਸਮੂਹ ਸਟਾਫ਼ ਅਤੇ ਵਿਦਿਆਰਥੀ ਪੋਲੀਥੀਨ ਬੈਗ ਦੀ ਬਜਾਏ ਅੱਗੇ ਤੋਂ ਇਸ ਤਰ੍ਹਾਂ ਦੇ ਝੋਲੇ ਅਤੇ ਸ਼ੌਪਿੰਗ ਬੈਗ ਇਸਤੇਮਾਲ ਕਰਨ ਲਈ ਕਿਹਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਦਾਚਾਰਕ ਅਤੇ ਨੈਤਿਕ ਕਦਰਾਂ ਕੀਮਤਾਂ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਭਖਦੀਆਂ ਮੰਗਾਂ ਮਨਵਾਉਣ ਲਈ ਡੀ.ਸੀ. ਦਫ਼ਤਰ ਨੇੜੇ ਲਗਾਇਆ ਧਰਨਾ
Ad Position 24