29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਡਾਇਟ ਸਿੱਖਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ ਅਧਿਆਪਕ ਯੋਗਤਾ ਟੈਸਟ ਦੀ ਵਿਸ਼ੇਸ਼ ਤਿਆਰੀ

Ad Position 21
No active advertisement
ਅਜੀਤ ਡੈਸਕ 19-02-2026
ਬੁਢਲਾਡਾ, 18 ਫਰਵਰੀ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਸੰਸਥਾ ਦੇ ਸਿੱਖਿਆਰਥੀਆਂ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ.ਐਸ.ਟੈੱਟ) ਦੀ ਵਿਸ਼ੇਸ਼ ਤਿਆਰੀ ਕਰਵਾਈ ਜਾ ਰਹੀ ਹੈ | ਡਾਇਟ ਪਿ੍ੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਅਧਿਆਪਕ ਬਣਨ ਲਈ ਲਾਜ਼ਮੀ ਕੀਤੇ ਗਏ ਯੋਗਤਾ ਟੈਸਟ ਲਈ ਸੰਸਥਾ ਦੇ ਸਿੱਖਿਆਰਥੀਆਂ ਦੀ ਤਿਆਰੀ ਲਈ ਜਿੱਥੇ ਡਾਇਟ ਫੈਕਲਟੀ ਖ਼ੁਦ ਯਤਨ ਕਰ ਰਹੀ ਹੈ, ਉੱਥੇ ਹੋਰਨਾਂ ਵਿਸ਼ਾ ਮਾਹਿਰਾਂ ਦੇ ਗੈਸਟ ਲੈਕਚਰ ਵੀ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੇ ਸਮਾਜ-ਸੇਵੀ ਬੂਟਾ ਸਿੰਘ ਵਲੋਂ ਲੈਕਚਰ ਲਗਾਇਆ ਗਿਆ | ਉਨ੍ਹਾਂ ਸਿੱਖਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਨਾਲ ਸਬੰਧਿਤ ਭੂਗੋਲ ਵਿਸ਼ੇ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਸੇਖੋਂ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਸਿੱਖਿਆਰਥੀਆਂ ਦੀ ਅਧਿਆਪਕ ਯੋਗਤਾ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਜ਼ਿਆਦਾਤਰ ਬੱਚੇ ਆਪਣੀ ਸਿਖਲਾਈ ਦੌਰਾਨ ਹੀ ਟੈਸਟ ਪਾਸ ਕਰ ਲੈਂਦੇ ਹਨ | ਇਸ ਮੌਕੇ ਡਾ. ਅੰਗਰੇਜ਼ ਸਿੰਘ ਵਿਰਕ, ਲੈਕਚਰਾਰ ਸਰੋਜ ਰਾਣੀ, ਨਵਦੀਪ ਕੌਰ, ਸਤਨਾਮ ਸਿੰਘ, ਬਲਵਿੰਦਰ ਸਿੰਘ ਬਾਘਾ, ਪ੍ਰਸ਼ੋਤਮ ਸਿੰਘ, ਬਲਦੇਵ ਪ੍ਰਕਾਸ਼ ਸਿੰਗਲਾ, ਡਾ. ਗੁਰਪ੍ਰੀਤ ਕੌਰ, ਜਸਪਾਲ ਕੌਰ, ਹਰਵਿੰਦਰ ਕੌਰ, ਮਨਿੰਦਰਜੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵੀਟ ਬਲੋਸਮਸ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਦੂਲਗੜ੍ਹ ਇਲਾਕੇ 'ਚ ਦੜਾ ਸੱਟਾ ਜ਼ੋਰਾਂ 'ਤੇ
Ad Position 24