29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਵੀਟ ਬਲੋਸਮਸ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 19-02-2026
ਸਰਦੂਲਗੜ੍ਹ, 18 ਫਰਵਰੀ (ਜੀ.ਐਮ. ਅਰੋੜਾ)- ਸਥਾਨਕ ਸਵੀਟ ਬਲੋਸਮਸ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ 2026 ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਕੁਸ਼ਮੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ 97.52 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ | ਉਸ ਨੇ ਭੌਤਿਕ ਵਿਗਿਆਨ 'ਚੋਂ 98.42, ਰਸਾਇਣ ਵਿਗਿਆਨ 'ਚੋਂ 98.35 ਅਤੇ ਗਣਿਤ 'ਚੋਂ 76.49 ਪ੍ਰਤੀਸ਼ਤ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਨਿਤਿਨ ਜੈਨ ਪੁੱਤਰ ਨਰੇਸ਼ ਕੁਮਾਰ ਜੈਨ ਨੇ 94.08 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭੌਤਿਕ ਵਿਗਿਆਨ 'ਚੋਂ 98.90 ਅਤੇ ਰਸਾਇਣ ਵਿਗਿਆਨ 'ਚੋਂ 94.65 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ | ਸਕੂਲ ਪ੍ਰਬੰਧਕੀ ਮੈਂਬਰ ਸ਼ਬੀਨਾ ਗਰਗ ਅਤੇ ਪਿ੍ੰਸੀਪਲ ਮੁਕੇਸ਼ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੂਸ਼ ਕੈਂਪ 'ਚ 653 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਡਾਇਟ ਸਿੱਖਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ ਅਧਿਆਪਕ ਯੋਗਤਾ ਟੈਸਟ ਦੀ ਵਿਸ਼ੇਸ਼ ਤਿਆਰੀ
Ad Position 24