16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਰਕਾਰ ਨੇ ਕਿਸਾਨੀ ਮਸਲਿਆਂ 'ਤੇ ਭਾਜਪਾ ਵਾਲਾ ਰਾਹ ਅਪਣਾਇਆ-ਵਿੱਕੀ <br/>

Ad Position 21
No active advertisement
ਅਜੀਤ ਡੈਸਕ 20-02-2026
ਮਾਨਸਾ, 19 ਫਰਵਰੀ (ਧਾਲੀਵਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਕਿਸਾਨੀ ਮਸਲਿਆਂ 'ਤੇ ਭਾਜਪਾ ਵਾਲਾ ਰਾਹ ਅਪਣਾ ਲਿਆ ਹੈ | ਉਨ੍ਹਾਂ ਬੀਤੇ ਕੱਲ੍ਹ ਬਠਿੰਡਾ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਸੰਘਰਸ਼ਕਾਰੀ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ ਤਾਂ ਨਾਕੇਬੰਦੀਆਂ ਕਰ ਕੇ ਜਬਰੀ ਰੋਕਣਾ ਜਮਹੂਰੀ ਹੱਕਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਟਕਰਾਅ ਦੌਰਾਨ ਜ਼ਖ਼ਮੀ ਹੋਏ ਕਈ ਕਿਸਾਨਾਂ ਨੂੰ ਵੀ ਹਿਰਾਸਤ 'ਚ ਲੈ ਲਿਆ ਗਿਆ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਏਜੰਡੇ 'ਤੇ ਚੱਲ ਪਈ ਹੈ | ਕਾਂਗਰਸ ਆਗੂ ਨੇ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ 'ਚ ਆਪ ਹਕੂਮਤ ਨਾਕਾਮ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ 'ਚ ਪਾਬੰਦੀ ਦੇ ਹੁਕਮ ਅਗਲੀ ਖ਼ਬਰ ਬਠਿੰਡਾ ਦੇ ਨੰਨ੍ਹੇ ਫੁੱਟਬਾਲ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ 'ਚ ਰਚਿਆ ਇਤਿਹਾਸ, ਸੋਨ ਤਗਮਾ ਜਿੱਤਿਆ
Ad Position 24