16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਅਰੋੜਵੰਸ਼ ਸਭਾ ਨੇ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 20-02-2026
ਮਾਨਸਾ, 19 ਫਰਵਰੀ (ਸੱਭਿ.ਪ੍ਰਤੀ.)- ਸ੍ਰੀ ਅਰੋੜਵੰਸ਼ ਸਭਾ ਮਾਨਸਾ ਵਲੋਂ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਭੂਮੀ ਪੂਜਨ ਧਾਰਮਿਕ ਰੀਤੀ-ਰਿਵਾਜਾਂ ਮੁਤਾਬਿਕ ਕੀਤਾ ਗਿਆ | ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਨਵਾਂ ਭਵਨ ਸਮਾਜਕ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦਾ ਕੇਂਦਰ ਬਣੇਗਾ ਅਤੇ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ | ਇਸ ਮੌਕੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਕਾਂਗਰਸ ਆਗੂ ਬਲਵਿੰਦਰ ਨਾਰੰਗ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸੂਰਜ ਕੁਮਾਰ ਛਾਬੜਾ, ਸ਼ਮੀਰ ਛਾਬੜਾ ਤੋਂ ਇਲਾਵਾ ਅਰੋੜਵੰਸ਼ ਸਭਾ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਨਜ਼ਰ ਏਧਰ ਵੀ... ਮਾਨਸਾ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ 'ਚ ਪਾਬੰਦੀ ਦੇ ਹੁਕਮ
Ad Position 24