04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ 'ਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ-ਠੇਕੇਦਾਰ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਛੱਤਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਅੰਦਰ ਹਲਕਿਆਂ ਅਨੁਸਾਰ ਸ਼ੁਰੂ ਕੀਤੀਆਂ 'ਪੰਜਾਬ ਬਚਾਓ' ਰੈਲੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਪੰਜਾਬ 'ਚ ਅਗਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਦੇ ਬਦਲਾਅ ਦੇ ਝਾਂਸੇ ਵਿਚ ਆ ਕੇ ਸਿਆਸਤ ਤੋਂ ਕੋਰੇ ਲੋਕਾਂ ਨੂੰ ਸੂਬੇ ਦੀ ਸੱਤਾ ਉੱਪਰ ਕਾਬਜ਼ ਕਰ ਦਿੱਤਾ, ਜਿਸ ਕਾਰਨ ਅੱਜ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤ ਡਾਵਾਂਡੋਲ ਹੋਈ ਪਈ ਹੈ ਅਤੇ ਚਾਰੇ ਪਾਸੇ ਗੈਂਗਸਟਰਾਂ ਅਤੇ ਲੁਟੇਰਿਆਂ ਦਾ ਬੋਲਬਾਲਾ ਹੈ ਤੇ ਲੋਕ ਤਰਾਹ-ਤਰਾਹ ਕਰ ਹਨ | ਨਛੱਤਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਅਕਾਲੀ ਸਰਕਾਰ ਨੂੰ ਯਾਦ ਕਰਦੇ ਹੋਏ, ਪੰਜਾਬ ਦੀ ਵਾਂਗਡੋਰ ਮੁੜ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਫੜਾਉਣੀ ਚਾਹੁੰਦੇ ਹਨ ਤੇ ਇਸ ਹੀ ਗਵਾਹੀ ਉਹ ਉਕਤ ਰੈਲੀਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਕੇ ਭਰ ਰਹੇ ਹਨ | ਧਾਲੀਵਾਲ ਨੇ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਤੇ ਭਲਾਈ ਖੇਤਰੀ ਪਾਰਟੀ ਹੀ ਕਰ ਸਕਦੀ ਹੈ, ਜਿਸ ਲਈ ਲੋਕਾਂ ਨੇ ਅਕਾਲੀ ਦਲ ਨਾਲ ਖੜ੍ਹਨ ਦਾ ਪੱਕਾ ਮਨ ਬਣਾ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਨੇੜੇ ਰੋਸ ਪ੍ਰਦਰਸ਼ਨ ਕਰਨ 'ਤੇ ਮਨਾਹੀ ਅਗਲੀ ਖ਼ਬਰ ਨਵੇਂ ਕਲਾਸ ਰੂਮ ਦਾ ਲੈਂਟਰ ਪਾਇਆ
Ad Position 24