11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅਪੈਕਸ ਕਲੱਬ ਵਲੋਂ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 09-03-2026
ਮਾਨਸਾ, 8 ਮਾਰਚ (ਰਾਵਿੰਦਰ ਸਿੰਘ ਰਵੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਪੈਕਸ ਕਲੱਬ ਮਾਨਸਾ ਵਲੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਪਿੰਡ ਧਲੇਵਾਂ ਦੀ ਮਨਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਲੱਬ ਪ੍ਰਧਾਨ ਸੰਜੀਵ ਪਿੰਕਾ ਤੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਉਹ ਸਾਧਾਰਨ ਕਿਸਾਨ ਪਰਿਵਾਰ ਦੀ ਇਕਲੌਤੀ ਧੀ ਹੈ, ਜਿਸ ਨੇ ਵੱਕਾਰੀ ਪ੍ਰੀਖਿਆ ਪਾਸ ਕਰਦਿਆਂ 136ਵਾਂ ਰੈਂਕ ਹਾਸਲ ਕੀਤਾ ਹੈ | ਉਨ੍ਹਾਂ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਪ ਪ੍ਰਧਾਨ ਅਸ਼ਵਨੀ ਜਿੰਦਲ ਨੇ ਕਿਹਾ ਕਿ ਇਹ ਪ੍ਰੀਖਿਆ ਪਾਸ ਕਰ ਕੇ ਉਸ ਨੇ ਪਿੰਡ ਧਲੇਵਾਂ ਤੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਮਨਪ੍ਰੀਤ ਕੌਰ ਨੇ ਕਿਹਾ ਕਿ ਬਚਪਨ ਤੋਂ ਹੀ ਉਸ ਦਾ ਸੁਪਨਾ ਸੀ ਕਿ ਉਹ ਉੱਚ ਅਧਿਕਾਰੀ ਬਣ ਕੇ ਦੇਸ਼ ਦੀ ਸੇਵਾ ਕਰੇ | ਉਸ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਸਨੇਹੀਆਂ ਦੇ ਸਹਿਯੋਗ ਸਦਕਾ ਹੀ ਉਹ ਸਫਲ ਹੋਈ ਹੈ | ਇਸ ਮੌਕੇ ਸ਼ਾਮ ਲਾਲ ਧਲੇਵਾਂ, ਧੀਰਜ ਬਾਂਸਲ, ਭੁਪੇਸ਼ ਜਿੰਦਲ, ਰਾਧੇ ਸ਼ਿਆਮ, ਅਨਿਲ ਗਰਗ, ਸੰਭਵ ਜੈਨ, ਸਰਪੰਚ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਮਿਊਾਸੀਪਲ ਮੁਲਾਜ਼ਮਾਂ ਨੂੰ ਗੱਲਬਾਤ ਦਾ ਸੱਦਾ ਅਗਲੀ ਖ਼ਬਰ ਅÏਰਤਾਂ ਲਈ ਸਰਕਾਰੀ ਸਹਾਇਤਾ ਰਾਸ਼ੀ ਦਾ ਐਲਾਨ ਹੋਣ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ <br/>
Ad Position 24