14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ’ਚ ਕਾਂਗਰਸ ਪਾਰਟੀ ਆਪਣੇ ਬਲਬੂਤੇ ’ਤੇ ਸਰਕਾਰ ਬਣਾਏਗੀ-ਹਿਨਾ ਲਿਖੀਰਾਮ ਕਾਵੜੇ

Ad Position 21
No active advertisement
ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਆਪਣੇ ਬਲਬੂਤੇ ’ਤੇ ਸਰਕਾਰ ਬਣਾਏਗੀ। ਇਹ ਦਾਅਵਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਹਿਨਾ ਲਿਖੀਰਾਮ ਕਾਵੜੇ ਨੇ ਇੱਥੇ ਹਲਕਾ ਮਾਨਸਾ ਦੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹੁਣੇ ਤੋਂ ਚੋਣਾਂ ਦੀਆਂ ਤਿਆਰੀਆਂ ’ਚ ਜੁੱਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇਸ਼ ਭਰ ’ਚ ਦਿਨੋਂ-ਦਿਨ ਮਜ਼ਬੂਤੀ ਫੜ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਜਿਸ ਕਰ ਕੇ ਲੋਕ ਆਪ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ। ਮੀਟਿੰਗ ਉਪਰੰਤ ਉਨ੍ਹਾਂ ਆਗੂਆਂ ਅਤੇ ਵਰਕਰਾਂ ਨਾਲ ਵੱਖਰੇ ਤੌਰ ’ਤੇ ਮੁਲਾਕਾਤ ਕਰ ਕੇ ਵਿਚਾਰ ਵੀ ਸੁਣੇ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ, ਜਿਸ ਕਾਰਨ ਹਰ ਵਰਗ ’ਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਕਰਮਚਾਰੀ ਅਤੇ ਨੌਜਵਾਨ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ, ਬਲਕੌਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਵਿੱਕੀ, ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਦੀਪ ਸਿੰਘ ਗੋਰਾ, ਬਲਵਿੰਦਰ ਨਾਰੰਗ, ਮਨਜੀਤ ਸਿੰਘ ਰਾਣਾ, ਪ੍ਰਿਤਪਾਲ ਸਿੰਘ ਡਾਲੀ, ਬਲਵੀਰ ਸਿੰਘ ਦੰਦੀਵਾਲ, ਸੁਦਰਸ਼ਨ ਸਿੰਘ ਖਾਰਾ, ਜਤਿੰਦਰ ਕੁਮਾਰ ਆਗਰਾ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਰਵੀ ਰੁਪਾਲ, ਬਲਕਰਨ ਸਿੰਘ ਬੱਲੀ, ਬੀਰਇੰਦਰ ਸਿੰਘ ਧਾਲੀਵਾਲ, ਹਰਵਿੰਦਰ ਭਾਰਦਵਾਜ, ਇੰਦਰਜੀਤ ਸਿੰਘ ਭੀਖੀ, ਸੰਦੀਪ ਮਹਿਤਾ, ਕਰਨ ਹੌਡਲਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨੂੰ ਦਿੱਤੇ ਜਾਣਗੇ ਮੰਗ ਪੱਤਰ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ ’ਚ ਜਸ਼ਨਦੀਪ ਚਹਿਲ ਧੜੇ ਦਾ ਦਬਦਬਾ, ਤਿੰਨਾਂ ਅਹਿਮ ਅਹੁਦਿਆਂ ’ਤੇ ਜਿੱਤ
Ad Position 24