14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਐਸ.ਆਈ.ਆਰ. ਸੰਬੰਧੀ ਘਰ-ਘਰ ਗਣਨਾ ਪ੍ਰਕਿਰਿਆ ਭਲਕੇ ਸ਼ੁਰੂ ਹੋਵੇਗੀ

Ad Position 21
No active advertisement
ਅਜੀਤ ਡੈਸਕ 24-06-2026

645 ਅਫਸਰ ਘਰ-ਘਰ ਭਰਵਾਉਣਗੇ ਫਾਰਮ
ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ’ਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸੰਬੰਧੀ ਵਿਸ਼ੇਸ਼ ਮੁਹਿੰਮ 25 ਜੂਨ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 645 ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਵਾਉਂਣਗੇ ਅਤੇ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ ਅਤੇ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁਢਲੀ ਵੋਟਰ ਸੂਚੀ ’ਚ ਨਾਂਅ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਕਾਰਨ ਫਾਰਮ ਭਰਨ ਤੋਂ ਵਾਂਝਾ ਰਹਿ ਜਾਂਦਾ ਹੈ, ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂ ਕਿ ਵੋਟਰ ਪ੍ਰਕਿਰਿਆ ਇਸ ਤੋਂ ਬਾਅਦ ਵੀ ਜਾਰੀ ਰਹੇਗੀ, ਜਿਸ ਤਹਿਤ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਉਕਤ ਸਾਰੀ ਪ੍ਰਕਿਰਿਆ ਉਪਰੰਤ 1 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐਲ.ਓਜ਼. ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ । ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ 2 ਹਜਾਰ 516 ਬੂਥ ਲੈਵਲ ਅਫਸਰ ਨਿਯੁਕਤ ਕੀਤੇ ਗਏ ਹਨ, ਜੋ ਯਕੀਨੀ ਬਣਾਉਣਗੇ ਕਿ ਕੋਈ ਵੀ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ । ਉਨ੍ਹਾਂ ਲੋਕਾਂ ਨੂੰ ਐਸ.ਆਈ.ਆਰ. ਸੰਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸੰਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨੂੰ ਦਿੱਤੇ ਜਾਣਗੇ ਮੰਗ ਪੱਤਰ
Ad Position 24