14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ-ਡੀ.ਸੀ.

Ad Position 21
No active advertisement
ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ‘ਚ 28 ਜੂਨ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦਿੰਦਿਆਂ ਦੱਸਿਆ ਕਿ ਕੈਂਪਾਂ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਆਨ-ਲਾਈਨ ਐਂਟਰੀ ਮੌਕੇ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਕਾਰਡ ਬਣਵਾਉਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਦੀ ਕਾਪੀ ਜ਼ਰੂਰ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਸਿਹਤ ਕਾਰਡ ਬਣਵਾਉਣ ਲਈ ਅਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਲੋੜੀਂਦੇ ਹੋਣਗੇ। ਉਨ੍ਹਾਂ ਦੱਸਿਆ ਕਿ ਮਾਨਸਾ ਸਬ ਡਵੀਜ਼ਨ ‘ਚ ਸਰਕਾਰੀ ਹਾਈ ਸਕੂਲ ਪਿੰਡ ਬੁਰਜ ਰਾਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਮੁੰਡੇ) ਭੀਖੀ, ਦਫ਼ਤਰ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ, ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ, ਰਵਿਦਾਸ ਧਰਮਸ਼ਾਲਾ ਵੀਰ ਨਗਰ ਮੁਹੱਲਾ ਮਾਨਸਾ ਵਿਖੇ 28 ਜੂਨ ਤੱਕ ਇਹ ਕੈਂਪ ਲੱਗਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਲਾਭਪਾਤਰੀਆਂ ਨੇ ਹਾਲੇ ਤੱਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਲਈ ਬਿਨੈ ਨਹੀਂ ਕੀਤਾ, ਉਹ ਇਨ੍ਹਾਂ ਸਥਾਨਾਂ ‘ਤੇ ਜਾ ਕੇ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਬਣਵਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਾਜਾਇਜ਼ ਅਸਲੇ ਅਤੇ 15 ਜ਼ਿੰਦਾ ਰੌਂਦਾਂ ਸਮੇਤ 6 ਕਾਬੂ
Ad Position 24