14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਸ.ਰਿ.)- ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ’ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਥਾਨਕ ਜੱਚਾ-ਬੱਚਾ ਹਸਪਤਾਲ ਸਮੇਤ ਵੱਖ-ਵੱਖ ਥਾਵਾਂ ’ਤੇ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੰਤਵ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਗੁਣਵੱਤਾ ਪੂਰਨ ਦੇਖਭਾਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤਾਂ ਖ਼ਾਸ ਕਰ ਕੇ ਹਾਈ ਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉਚਿੱਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਮੌਕੇ ਡਾ.ਲਿਜਾ, ਸੁਸ਼ਮਾ ਰਾਣੀ, ਮਲਕੀਤ ਕੌਰ, ਸੁਖਪਾਲ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐਨ. ਐਚ. ਐਮ. ਕਰਮਚਾਰੀਆਂ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ-ਡੀ.ਸੀ.
Ad Position 24