14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗੁਰਮੀਤ ਕੁਮਾਰ ਨੇ ਸਬ ਡਿਵੀਜ਼ਨਲ ਮੈਜਿਸਟਰੇਟ ਬੁਢਲਾਡਾ ਵਜੋਂ ਕਾਰਜ ਭਾਰ ਸੰਭਾਲਿਆ

Ad Position 21
No active advertisement
ਅਜੀਤ ਡੈਸਕ 24-06-2026

ਬੁਢਲਾਡਾ, 23 ਜੂਨ (ਸਵਰਨ ਸਿੰਘ ਰਾਹੀ)- ਸਬ ਡਵੀਜ਼ਨ ਬੁਢਲਾਡਾ ਦੇ ਨਵੇਂ ਆਏ ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ। ਲੁਧਿਆਣਾ ਤੋਂ ਬਦਲ ਕੇ ਆਏ 2012 ਬੈਚ ਦੇ ਇਸ ਪੀ.ਸੀ.ਐਸ. ਅਧਿਕਾਰੀ ਦਾ ਇੱਥੇ ਪਹੁੰਚਣ ’ਤੇ ਸਮੂਹ ਦਫ਼ਤਰ ਸਟਾਫ਼ ਨੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣਾ ਹੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਬ ਡਵੀਜ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਤਾਂ ਜੋ ਸਰਕਾਰੀ ਦਫ਼ਤਰਾਂ ’ਚ ਆਪਣਾ ਕੰਮ ਕਰਵਾਉਣ ਆਏ ਕਿਸੇ ਵੀ ਨਾਗਰਿਕ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਰ.ਆਈ. ਤਹਿਤ ਵੋਟਰ ਸੂਚੀਆਂ ਦੇ ਮਿਲਾਣ ਪ੍ਰਕਿਰਿਆ ਅਧੀਨ ਆਪਣੇ ਬੀ.ਐਲ.ਓ. ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ 50 ਤੋਂ ਵੱਧ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਨੂੰ ਸੁਵਿਧਾ ਕੇਂਦਰਾਂ ਰਾਹੀਂ ਸੌਖੇ ਢੰਗ ਨਾਲ ਸਮੇਂ ਸਿਰ ਪ੍ਰਾਪਤ ਕਰਨ। ਇਸ ਮੌਕੇ ਜਸਪਾਲ ਕੁਮਾਰ, ਚੋਣ ਕਾਨੂੰਗੋ ਅਮਰਨਾਥ ਸਿੰਘ, ਰਣਧੀਰ ਸਿੰਘ, ਕੈਲਾਸ਼ ਚੰਦ, ਰਾਣੀ ਕੌਰ, ਦੀਪਕ ਕੁਮਾਰ ਬਰੇਟਾ, ਰੀਡਰ ਟੂ ਤਹਿਸੀਲਦਾਰ ਚਤਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਗਸਤ ਮਹੀਨੇ ’ਚ ਲਗਾਈਆਂ ਜਾਣਗੀਆਂ ਵਿਸ਼ੇਸ਼ ਲੋਕ ਅਦਾਲਤਾਂ ਅਗਲੀ ਖ਼ਬਰ ਥਰਮਲ ਪਲਾਂਟ ਗੋਬਿੰਦਪੁਰਾ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ-ਪੱਤਰ
Ad Position 24