17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਟਰੈਫ਼ਿਕ ਸਮੱਸਿਆ ਦੇ ਹੱਲ ਲਈ ਐੱਸ.ਪੀ. ਮਾਧਵੀ ਸ਼ਰਮਾ ਖ਼ੁਦ ਬਾਜ਼ਾਰਾਂ 'ਚ ਉੱਤਰੇ, ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਸਖ਼ਤੀ <br/>

Ad Position 21
No active advertisement
ਅਜੀਤ ਡੈਸਕ 22-01-2026
ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬਾਜ਼ਾਰਾਂ 'ਚ ਦੁਕਾਨਦਾਰਾ ਤੇ ਰੇਹੜੀ ਵਾਲਿਆਂ ਵਲੋਂ ਸੜਕਾਂ ਕੰਢੇ ਤੱਕ ਰੱਖੇ ਸਾਮਾਨ ਦੇ ਚੱਲਦਿਆਂ ਟਰੈਫ਼ਿਕ ਦੀ ਵੱਧ ਰਹੀ ਸਮੱਸਿਆ ਦੇ ਹੱਲ ਲਈ ਐੱਸ.ਪੀ. ਮਾਧਵੀ ਸ਼ਰਮਾ ਨੇ ਅੱਜ ਖ਼ੁਦ ਬਾਜ਼ਾਰਾਂ ਦਾ ਦੌਰਾ ਕੀਤਾ | ਉਨ੍ਹਾਂ ਸਰਾਏ ਰੋਡ, ਸਿਨੇਮਾ ਰੋਡ ਸਮੇਤ ਹੋਰ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਸੜਕਾਂ 'ਤੇ ਰੱਖਿਆ ਗੈਰ ਕਾਨੂੰਨੀ ਸਾਮਾਨ ਤੁਰੰਤ ਹਟਾਉਣ ਦੀ ਹਦਾਇਤ ਕੀਤੀ, ਇਸ ਦੇ ਨਾਲ ਹੀ ਸੜਕਾਂ 'ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਅਧਿਕਾਰੀ ਨੂੰ ਹਦਾਇਤ ਕੀਤੀ | ਇਸ ਮੌਕੇ ਪੁਲਿਸ ਨੇ ਸਰਾਏ ਰੋਡ 'ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਵਾਇਆ | ਇਸ ਮੌਕੇ ਟਰੈਫ਼ਿਕ ਇੰਚਾਰਜ ਅਮਨ ਕੁਮਾਰ ਵੀ ਮੌਜੂਦ ਸਨ | ਐੱਸ.ਪੀ. ਮਾਧਵੀ ਸ਼ਰਮਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਟਰੈਫ਼ਿਕ 'ਚ ਰੁਕਾਵਟ ਪੈਦਾ ਕਰਨ ਵਾਲੇ ਗੈਰ-ਕਾਨੂੰਨੀ ਕਬਜ਼ਾਧਾਰੀਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਤੇ ਰੇਹੜੀ-ਫੜੀ ਵਾਲਿਆਂ ਵਲੋਂ ਸੜਕਾਂ 'ਤੇ ਸਾਮਾਨ ਰੱਖ ਕੇ ਟਰੈਫ਼ਿਕ 'ਚ ਵਿਘਨ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪੈਦਲ ਯਾਤਰੀਆਂ ਤੇ ਛੋਟੇ ਵਾਹਨਾਂ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੁਕਾਨਦਾਰਾਂ ਤੇ ਰੇਹੜੀ ਫੜੀ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣਾ ਸਾਮਾਨ ਪੀਲੀ ਲਾਈਨ ਤੋਂ ਪਿੱਛੇ ਨਾ ਰੱਖਿਆ ਤੇ ਟਰੈਫ਼ਿਕ 'ਚ ਵਿਘਨ ਪਾਇਆ ਤਾਂ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਫਗਵਾੜਾ ਪੁਲਿਸ ਵੱਲੋਂ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਥਾਣੇ 'ਚ ਬੰਦ ਕਰਕੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਹੋਣ ਵਾਲੇ ਸਮਾਗਮ ਦੀ ਦੂਜੀ ਰਿਹਰਸਲ ਹੋਈ <br/> ਅਗਲੀ ਖ਼ਬਰ ਲੱਖਣ ਕਲਾਂ ਵਿਖੇ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ 6 ਵਿਅਕਤੀ ਗਿ੍ਫ਼ਤਾਰ
Ad Position 24