17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 53 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਅਮਰਜੀਤ ਸਿੰਘ ਸਡਾਨਾ)- ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਮਾੜੇ ਅਨਸਰਾਂ ਵਿਰੁੱਧ ਚਲਾਏ ਜਾ ਰਹੇ ਅਪ੍ਰੇਸ਼ਨ ਪ੍ਰਹਾਰ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀ ਅਗਵਾਈ ਹੇਠ ਨਵਾਂ ਪਿੰਡ ਭੱਠੇ ਵਿਖੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਟੀਮਾਂ ਵਲੋਂ ਨਿਰੰਤਰ ਜਾਂਚ ਮੁਹਿੰਮ ਜਾਰੀ ਹੈ | ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਤਹਿਤ ਦੋ ਦਿਨਾ ਦੇ ਅੰਦਰ ਜ਼ਿਲ੍ਹੇ ਭਰ ਵਿਚੋਂ 113 ਸ਼ੱਕੀ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਰਾਊਾਡਅਪ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 53 ਲੋਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਹੈ ਜਿਨ੍ਹਾਂ ਵਿਰੁੱਧ ਤਿੰਨ ਜਾਂ ਤਿੰਨ ਤੋਂ ਵੱਧ ਸੰਗੀਨ ਮਾਮਲੇ ਦਰਜ ਹਨ ਤੇ ਉਹ ਸੰਗਠਿਤ ਅਪਰਾਧ ਵਿਚ ਸ਼ਾਮਲ ਹਨ ਜਾਂ ਅਪਰਾਧੀਆਂ ਨੂੰ ਪਨਾਹ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਸਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਜਾਂਚ ਮੁਹਿੰਮ ਦੌਰਾਨ ਉਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਚੋਰੀ ਦੇ ਮੋਟਰਸਾਈਕਲ ਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰਹੇਗੀ ਤੇ ਜ਼ਿਲੇ੍ਹ ਵਿਚ ਕਿਸੇ ਵੀ ਮਾੜੇ ਅਨਸਰ ਜਾਂ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਹੈਲਪ ਲਾਈਨ ਨੰਬਰ ਉੱਪਰ ਮਾੜੇ ਅਨਸਰਾਂ ਤੇ ਸੰਗਠਿਤ ਅਪਰਾਧਾਂ ਵਾਲੇ ਗੈਂਗਸਟਰਾਂ ਨੂੰ ਫੜਾਉਣ ਵਾਲੇ ਵਿਅਕਤੀ ਨੂੰ ਸਰਕਾਰ ਵਲੋਂ 10 ਲੱਖ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ, ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਸੰਤੋਖ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਹੋਣ ਵਾਲੇ ਸਮਾਗਮ ਦੀ ਦੂਜੀ ਰਿਹਰਸਲ ਹੋਈ <br/>
Ad Position 24