17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨੰਬਰਦਾਰ ਸੰਤੋਖ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੱਸਾ ਸਿੰਘ ਸਿੱਧੂ ਦੇ ਵੱਡੇ ਭਰਾ ਨੰਬਰਦਾਰ ਸੰਤੋਖ ਸਿੰਘ ਸਿੱਧੂ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਪਿੰਡ ਸਿੱਧਵਾਂ ਦੋਨਾਂ ਦੇ ਗੁਰਦੁਆਰਾ ਗੁੜਗਾਣਾ ਸਾਹਿਬ ਵਿਚ ਹੋਈ | ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਨੂੰ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਤੇ ਉੱਘੇ ਗਾਇਕ ਹੰਸ ਰਾਜ ਹੰਸ, ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢਪਈ ਨੇ ਸੰਬੋਧਨ ਕਰਦਿਆਂ ਨੰਬਰਦਾਰ ਸੰਤੋਖ ਸਿੰਘ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਆਪ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਕਰਮਬੀਰ ਸਿੰਘ ਚੰਦੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਪਿੰਡ ਸਿੱਧਵਾਂ ਦੋਨਾਂ ਦੇ ਸਰਪੰਚ ਸੁਖਵਿੰਦਰ ਸਿੰਘ ਨੇਕੀ, ਨੰਬਰਦਾਰ ਯੂਨੀਅਨ ਦੇ ਆਗੂ ਲਾਭ ਚੰਦ ਥਿਗਲੀ, ਸੇਵਾ-ਮੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ, ਬਹਾਦਰ ਸਿੰਘ ਸਿੱਧਵਾਂ ਦੋਨਾਂ, ਬਿੰਦਰ ਮਹਾਜਨ, 'ਆਪ' ਦੇ ਆਗੂ ਸਰਦੂਲ ਸਿੰਘ ਧਾਲੀਵਾਲ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇਵ ਖੈੜਾ ਤੇ ਰੂਬੀ ਟਿੱਬਾ, ਲੈਕਚਰਾਰ ਸੁਖਵਿੰਦਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਖਹਿਰਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੱਸਾ ਸਿੱਧਵਾਂ ਦੋਨਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਟੀ. ਰੋਡ 'ਤੇ ਚੱਲ ਰਹੇ ਵਿਕਾਸ ਦਾ ਲਿਆ ਜਾਇਜ਼ਾ <br/> ਸ਼ੋਭਾ ਯਾਤਰਾ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਸੀਵਰੇਜ ਪ... ਅਗਲੀ ਖ਼ਬਰ 'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 53 ਵਿਅਕਤੀ ਗਿ੍ਫ਼ਤਾਰ
Ad Position 24