17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਪੰਚਾਂ ਸਰਪੰਚਾਂ ਲਈ ਲਗਾਇਆ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 22-01-2026
ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਪੰਚਾਇਤੀ ਕਾਰਜ ਪ੍ਰਣਾਲੀ ਅਤੇ ਪੰਚਾਇਤਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ, ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਦੀ ਤਿਆਰੀ 'ਸਾਡੀ ਯੋਜਨਾ, ਸਾਡਾ ਵਿਕਾਸ' ਤਹਿਤ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਇਕ ਰੋਜ਼ਾ ਕੈਂਪ ਲਗਾਇਆ ਗਿਆ | ਜਿਸ ਵਿਚ ਬੁਲਾਰਿਆਂ ਵਜੋਂ ਗੁਰਪਿੰਦਰ ਸਿੰਘ ਐਮ.ਆਰ.ਪੀ. ਤੇ ਸੁਭਾਸ਼ ਸਿੰਘ ਆਰ.ਪੀ. ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਨੀਂਹ ਹੁੰਦੀਆਂ ਹਨ ਤੇ ਉਨ੍ਹਾਂ ਦੀ ਸਹੀ ਟਰੇਨਿੰਗ ਨਾਲ ਹੀ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਲਾਗੂ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਪੰਚ ਤੇ ਪੰਚ ਆਮ ਲੋਕਾਂ ਤੇ ਸਰਕਾਰ ਦਰਮਿਆਨ ਇੱਕ ਅਹਿਮ ਬਣਦੇ ਹਨ, ਉਨ੍ਹਾਂ ਦਾ ਜਾਗਰੂਕ ਤੇ ਜ਼ਿੰਮੇਵਾਰ ਹੋਣਾ ਬਹੁਤ ਹੀ ਜ਼ਰੂਰੀ ਹੈ | ਬੁਲਾਰਿਆਂ ਨੇ ਪੰਚਾਇਤੀ ਰਾਜ ਐਕਟ, ਗ੍ਰਾਮ ਸਭਾ ਦੀ ਭੂਮਿਕਾ, ਵਿਕਾਸ ਕਾਰਜਾਂ ਦੀ ਯੋਜਨਾ ਬਣਾਉਣ ਦੀ ਪ੍ਰਕਿਰਿਆ, ਵਿੱਤੀ ਪ੍ਰਬੰਧਨ, ਸਰਕਾਰੀ ਫ਼ੰਡਾਂ ਦੀ ਸਹੀ ਵਰਤੋਂ ਤੇ ਰਿਕਾਰਡ ਸੰਭਾਲਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅੰਤ ਵਿਚ ਪੰਚਾਇਤ ਯੂਨੀਅਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰ ਨੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਟਰੱਕ ਥੱਲੇ ਆਉਣ ਨਾਲ ਮਹਿਲਾ ਸਿਪਾਹੀ ਦੀ ਮੌਤ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਢਾਹ ਲਾਉਣ ਲਈ ਬਿਜਲੀ ਬਿੱਲ 2025 ਤਿਆਰ ਕੀਤਾ ਗਿਆ ਹੈ-ਜਸਬੀਰ ਸਿੰਘ ਲਿੱਟਾਂ <br/>
Ad Position 24