17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਾਲ ਵਿਭਾਗ ਦੇ ਕੰਮਾਂ 'ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਅਮਿਤ ਕੁਮਾਰ ਪੰਚਾਲ <br/>

Ad Position 21
No active advertisement
ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ) - ਮਾਲ ਵਿਭਾਗ ਦੇ ਇੰਤਕਾਲ ਤੇ ਬਕਾਇਆ ਪਏ ਕੇਸਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਰੈਵੀਨਿਊ ਵਰਕ, ਕੰਪਿਊਟਰਾਈਜੇਸ਼ਨ ਆਫ਼ ਲੈਂਡ ਰਿਕਾਰਡ, ਪੈਂਡਿੰਗ ਸਿਵਲ ਕੋਰਟ ਦੇ ਕੇਸਾਂ, ਹਾਈ ਕੋਰਟ, ਸੁਪਰੀਮ ਕੋਰਟ ਆਦਿ ਦੇ ਕੇਸਾਂ ਦੀ ਸਮੀਖਿਆ ਉਪਰੰਤ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮ. ਆਪਸੀ ਸਹਿਮਤੀ ਵਾਲੇ ਕੇਸਾਂ ਵਿਚ ਇੰਤਕਾਲਾਂ ਸਮੇਂ ਸਿਰ ਦਰਜ ਕਰਵਾਉਣਗੇ ਤੇ ਨਿੱਜੀ ਤੌਰ 'ਤੇ ਨਿਗਰਾਨੀ ਦੇ ਜ਼ਿੰਮੇਵਾਰ ਹੋਣਗੇ | ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਅਦਾਲਤੀ ਕੰਮਾਂ 'ਚ ਸ਼ਾਮਲ ਹੋਣ ਲਈ ਕਿਹਾ ਤਾਂ ਜੋ ਜ਼ਮੀਨ ਨਾਲ ਸਬੰਧਿਤ ਮਾਮਲਿਆਂ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ | ਉਨ੍ਹਾਂ ਈ-ਰਜਿਸਟਰੀ ਲਈ ਸਬੰਧੀ ਸਬੰਧਿਤ ਲੋਕਾਂ ਨੂੰ ਵੱਧ ਤੋਂ ਵੱਧ ਸਰਲ ਤਰੀਕੇ ਨਾਲ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ ਲਈ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਸੁਰਜੀਤ ਸਿੰਘ ਗੋਰਾ <br/> ਅਗਲੀ ਖ਼ਬਰ ਕੋਠੀ 'ਚੋਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24