17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿਹਤ ਸੇਵਾਵਾਂ ਸੰਬੰਧੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ- ਅਮਿਤ ਕੁਮਾਰ ਪੰਚਾਲ <br/>

Ad Position 21
No active advertisement
ਸਿਹਤ ਸੇਵਾਵਾਂ ਸੰਬੰਧੀ ਸਕੀਮਾਂ ਦੀ ਸਮੀਖਿਆ ਉਪਰੰਤ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ | ਅਜੀਤ ਤਸਵੀਰ <br/> 22-01-2026
ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਸੰਬੰਧੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਇਨ-ਬਿਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤੇ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਿਵਲ ਸਰਜਨ, ਐਸ.ਐਮ.ਓ. ਤੇ ਮੈਡੀਕਲ ਅਫ਼ਸਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਿਹਤ ਯੋਜਨਾ ਹੈ, ਜਿਸ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਸਰਕਾਰ ਵਲੋਂ ਸਿਹਤ ਸਹੂਲਤਾਂ ਵਿਚ ਵਾਧਾ ਕੀਤਾ ਗਿਆ ਹੈ ਜਿੱਥੇ ਡਾਕਟਰਾਂ ਦੀ ਸਲਾਹ ਤੇ ਇਨ੍ਹਾਂ ਕਲੀਨਿਕਾਂ ਰਾਹੀਂ ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾਸਾਊਾਡ ਕਰਵਾਏ ਜਾ ਰਹੇ ਹਨ ਜਿਸਦਾ ਮਰੀਜ਼ਾਂ ਨੂੰ ਲਾਭ ਮਿਲ ਰਿਹਾ ਹੈ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹੇਠਲੇ ਪੱਧਰ 'ਤੇ ਆਮ ਆਦਮੀ ਕਲੀਨਿਕਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਇਕ ਮੁਹਿੰਮ ਚਲਾਈ ਜਾਵੇ | ਉਨ੍ਹਾਂ ਕਿਹਾ ਇਨ੍ਹਾਂ ਕਲੀਨਿਕਾਂ ਵਿਚ 40 ਦੇ ਕਰੀਬ ਮੈਡੀਕਲ ਲੈਬਾਰਟਰੀ ਟੈੱਸਟ ਕਰਵਾਉਣ ਦੀ ਸਹੂਲਤ ਨੂੰ ਵੀ ਸੁਚਾਰੂ ਢੰਗ ਨਾਲ ਜ਼ਿਲ੍ਹੇ 'ਚ ਲਾਗੂ ਕੀਤਾ ਜਾਵੇ ਤਾਂ ਜੋ ਲੋੜਵੰਦ ਵਿਅਕਤੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ |


Ad Position 22
No active advertisement
ਪਿਛਲੀ ਖ਼ਬਰ ਸ਼ਿੰਘਰਾਲਾ ਸਕੂਲ ਨਡਾਲਾ ਵਿਖੇ ਕਰਵਾਇਆ ਬੇਬੀ ਸ਼ੋਅ ਤੇ ਬਸੰਤ ਮੇਲਾ ਅਗਲੀ ਖ਼ਬਰ ਲੱਭਿਆ ਹੋਇਆ ਪਰਸ ਵਾਰਸਾਂ ਦੇ ਹਵਾਲੇ ਕੀਤਾ <br/>
Ad Position 24