17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼ਿੰਘਰਾਲਾ ਸਕੂਲ ਨਡਾਲਾ ਵਿਖੇ ਕਰਵਾਇਆ ਬੇਬੀ ਸ਼ੋਅ ਤੇ ਬਸੰਤ ਮੇਲਾ

Ad Position 21
No active advertisement
ਅਜੀਤ ਡੈਸਕ 22-01-2026
ਨਡਾਲਾ, 21 ਜਨਵਰੀ (ਰਘਬਿੰਦਰ ਸਿੰਘ)- ਸਥਾਨਕ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਬੇਬੀ ਸ਼ੋਅ ਅਤੇ ਬਸੰਤ ਮੇਲਾ ਕਰਵਾਇਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਉੱਘੇ ਵਿਦਵਾਨ ਤੇ ਲੇਖਕ ਸਕੂਲ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਤੇ ਵਿਸ਼ੇਸ਼ ਮਹਿਮਾਨ ਸਕੂਲ ਐਮ.ਡੀ. ਸਵਰਨ ਕੌਰ ਸਨ | ਮੇਲੇ ਵਿਚ ਸਕੂਲ ਵਿਚ ਨਵੇਂ ਆਏ ਨੰਨੇ-ਮੁੰਨੇ ਪ੍ਰੀ-ਨਰਸਰੀ ਦੇ ਵਿਦਿਆਰਥੀਆਂ ਨੂੰ ਜਿੱਥੇ ਸਕੂਲ ਵਿਚ ਜੀ ਆਇਆਂ ਨੂੰ ਕਿਹਾ ਗਿਆ ਉੱਥੇ ਹੀ ਉਨ੍ਹਾਂ ਦੀ ਪ੍ਰਤਿਭਾ ਨੂੰ ਪਰਖਣ ਲਈ ਇੱਕ ਮੁਕਾਬਲਾ ਵੀ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ 100 ਦੇ ਕਰੀਬ ਪ੍ਰਤੀਯੋਗੀਆਂ ਵਿਚੋਂ ਬੱਚਿਆਂ ਨੇ ਵੱਖ-ਵੱਖ ਟਾਈਟਲ ਜਿਵੇਂ ਕਿਊਟਿਸਟ ਬੇਬੀ, ਕਿਊਟਿਸਟ ਸਮਾਈਲ, ਚੱਬੀ ਚੀਕਸ, ਫੋਟੋਜੀਨਿਕ ਫੇਸ, ਚਾਰਮਿੰਗ ਫੇਸ, ਟਰੈਂਡ ਸੈਂਟਰ ਆਦਿ ਵੱਖ-ਵੱਖ ਵਰਗਾਂ ਅਧੀਨ ਇਨਾਮ ਪ੍ਰਾਪਤ ਕੀਤੇ | ਇਸ ਦੌਰਾਨ ਸਕੂਲ ਵਲੋਂ ਇਨਾਮ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਂਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਦੀਆਂ ਮਾਵਾਂ ਲਈ ਰ'ਚਕ ਖੇਡਾਂ ਵੀ ਕਰਵਾਈਆਂ ਗਈਆਂ ਤੇ ਲੱਕੀ ਡਰਾਅ ਰਾਹੀਂ ਦੱਸ ਟਿਕਟਾਂ ਦੇ ਜੇਤੂਆਂ ਨੂੰ ਆਕਰਸ਼ਕ ਇਨਾਮ ਪ੍ਰਦਾਨ ਕੀਤੇ ਗਏ | ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਡਾ. ਘੁੰਮਣ ਨੇ ਆਪਣੇ ਸੰਬੋਧਨੀ ਭਾਸ਼ਣ ਵਿਚ ਬੱਚਿਆਂ ਲਈ ਅਜਿਹਾ ਨਿਵੇਕਲਾ ਤੇ ਸ਼ਾਨਦਾਰ ਪ੍ਰੋਗਰਾਮ ਉਲੀਕਣ ਲਈ ਵਾਈਸ ਪਿ੍ੰਸੀਪਲ ਰਜਨੀ ਅਰੋੜਾ ਤੇ ਪਿ੍ੰਸੀਪਲ ਮਨਪ੍ਰੀਤ ਕੌਰ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਸਕੂਲ ਦੇ ਆਉਣ ਵਾਲੇ ਗੋਲਡਨ ਜੁਬਲੀ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਵਿਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਲਈ ਆਕਰਸ਼ਕ ਆਫਰਾਂ ਦਾ ਐਲਾਨ ਕੀਤਾ ਤੇ ਕਿਹਾ ਕਿ ਇਸ ਸਾਲ ਸਕੂਲ ਵਿਚ ਨਵੇਂ ਆਉਣ ਵਾਲੇ ਵਿਦਿਆਰਥੀਆਂ ਕੋਲੋਂ ਕੋਈ ਨਵਾਂ ਦਾਖਲਾ ਫ਼ੀਸ ਨਹੀਂ ਲਈ ਜਾਵੇਗੀ ਤੇ ਗਿਆਰ੍ਹਵੀਂ ਜਮਾਤ ਵਿਚ ਦਾਖਲ ਹੋਣ ਵਾਲੀਆਂ ਵਿਦਿਆਰਥਣਾਂ ਦਾ ਅੱਧਾ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇਗਾ ਤੇ ਦਸਵੀਂ ਦੀ ਪ੍ਰੀਖਿਆ ਵਿਚੋਂ 80 ਫ਼ੀਸਦੀ ਤੇ ਇਸ ਤੋਂ ਵੱਧ ਅੰਕਾਂ ਵਾਲੇ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਦਾ ਸਕਾਲਰਸ਼ਿਪ ਦਿੱਤਾ ਜਾਵੇਗਾ | ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਦੇ ਬੱਚਿਆਂ ਨੂੰ 10 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਵੇਗਾ ਤੇ ਲੋੜਵੰਦ ਵਿਦਿਆਰਥੀਆਂ ਨੂੰ ਲੋੜ ਮੁਤਾਬਿਕ ਫ਼ੀਸ ਵਿਚ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ | ਵਾਈਸ ਪਿ੍ੰਸੀਪਲ ਰਜਨੀ ਅਰੋੜਾ ਤੇ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਚੇਅਰਮੈਨ ਆਸਾ ਸਿੰਘ ਘੁੰਮਣ ਦਾ ਵਿਦਿਆਰਥੀਆਂ ਲਈ ਅਜਿਹੀਆਂ ਰਿਆਇਤਾਂ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਝੂਲੇ ਵੀ ਲਗਾਏ ਗਏ ਤੇ ਖਾਣ-ਪੀਣ ਲਈ ਬਰਗਰ, ਟਿੱਕੀ, ਨੂਡਲਜ਼ ਡੋਸਾ, ਫਰੈਂਚ ਫ਼ਰਾਈਸ ਕਾਫ਼ੀ ਆਦਿ ਦੇ ਸਟਾਲਾਂ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦਾ ਸਭ ਨੇ ਖ਼ੂਬ ਆਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਸਿਟੀ ਕਲੱਬ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮਿਲੇ <br/> ਅਗਲੀ ਖ਼ਬਰ ਸਿਹਤ ਸੇਵਾਵਾਂ ਸੰਬੰਧੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ- ਅਮਿਤ ਕੁਮਾਰ ਪੰਚਾਲ <br/>
Ad Position 24