17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਪੰਜ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਪੰਜ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ ਬਰਾਮਦ ਹੋਏ ਜਿਸ ਤਹਿਤ ਹਵਾਲਾਤੀ ਵੀਰ ਸਿੰਘ ਵਾਸੀ ਜ਼ਿਲ੍ਹਾ ਗੁਰਦਾਸਪੁਰ, ਅਮਨ ਵਾਸੀ ਗੁਰਦਾਸਪੁਰ, ਅਰਸ਼ਦੀਪ ਸਿੰਘ ਵਾਸੀ ਖਡੂਰ ਸਾਹਿਬ, ਨਿਰਵੈਰ ਸਿੰਘ ਵਾਸੀ ਭੁਲੱਥ ਤੇ ਦੇਵਦਰਸ਼ਨ ਵਾਸੀ ਮੁਹੱਲਾ ਸ਼ੇਰਗੜ੍ਹ ਕਪੂਰਥਲਾ ਨੂੰ ਨਾਮਜ਼ਦ ਕੀਤਾ ਗਿਆ ਹੈ | ਕੋਤਵਾਲੀ ਪੁਲਿਸ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਪੁਰਾਣੀ ਇਮਾਰਤ ਨੂੰ ਢਾਉਣ ਦਾ ਕੰਮ ਸ਼ੁ... ਅਗਲੀ ਖ਼ਬਰ ਫਗਵਾੜਾ ਸਿਟੀ ਕਲੱਬ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮਿਲੇ <br/>
Ad Position 24