08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਝ ਹਵਾਲਾਤੀਆਂ ਵਲੋਂ ਕੁੱਟਮਾਰ

Ad Position 21
No active advertisement
ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਜੇਲ੍ਹ ਵਿਚ ਬੰਦੇ ਕੁੱਝ ਹੋਰ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਰਾਹੁਲ ਤੇਜੀ ਪੁੱਤਰ ਸੁਰਿੰਦਰ ਸਿੰਘ ਵਾਸੀ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਉਹ ਜੇਲ੍ਹ ਦੀ ਗਰਾਊਾਡ ਵਿਚ ਬੈਠਾ ਸੀ ਤਾਂ ਅਚਾਨਕ ਪਿੱਛੋਂ ਕੁੱਝ ਹਵਾਲਾਤੀ ਆਏ ਤੇ ਉਸ ਦੇ ਸਿਰ 'ਤੇ ਰਾਡਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਸਪੈਸ਼ਲ ਐਜੂਕੇਟਰਾਂ ਨਾਲ ਧੋਖਾ ਕਰ ਰਹੀ ਹੈ- ਕਿਰਨਪਾਲ ਸਿੰਘ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ
Ad Position 24