08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਸਡਾਨਾ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਗਸ਼ਤ ਦੌਰਾਨ ਮੱਕੀ ਪਲਾਂਟ ਨੇੜੇ ਕਥਿਤ ਦੋਸ਼ੀ ਅਮਰਨਾਥ ਵਾਸੀ ਸ਼ੇਖੂਪੁਰ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਹੈਰੋਇਨ ਸਮੇਤ ਇਕ ਕਾਬੂ
ਕਪੂਰਥਲਾ, 22 ਜਨਵਰੀ (ਸਡਾਨਾ)-ਕੋਤਵਾਲੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਐੱਸ.ਆਈ. ਸੁਖਚੈਨ ਸਿੰਘ ਨੇ ਕਾਂਜਲੀ ਨੇੜੇ ਕਥਿਤ ਦੋਸ਼ੀ ਰਾਜਪ੍ਰੀਤ ਸਿੰਘ ਉਰਫ਼ ਰਾਜ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 252 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ 25 ਨੂੰ ਕਰਵਾਏ ਜਾ ਰਹੇ ਕਬੱਡੀ ਗੋਲਡ ਕੱਪ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਸਿਟੀ ਕਲੱਬ ਫਗਵਾੜਾ ਨੂੰ ਕਲੱਬ ਦੀ ਬਿਹਤਰੀ ਲਈ ਮਿਲਿਆ ਪੰਜ ਲੱਖ ਦਾ ਚੈੱਕ
Ad Position 24