11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਪੂਰਥਲਾ ਸਬ-ਡਵੀਜ਼ਨ ਦੀਆਂ ਵਿੱਦਿਅਕ ਸੰਸਥਾਵਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 30 ਜਨਵਰੀ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਸ਼ਹਿਰ ਵਿਚ ਟਰੈਫ਼ਿਕ ਦੇ ਕਈ ਰੂਟ ਤਬਦੀਲ ਕੀਤੇ ਗਏ ਹਨ | ਇਸ ਲਈ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਪੂਰਥਲਾ ਸਬ-ਡਵੀਜ਼ਨ ਵਿਚ ਆਉਂਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ 30 ਜਨਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ | ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ/ ਕਾਲਜਾਂ ਵਿਚ ਬੋਰਡ/ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਹੁਸ਼ਿਆਰਪੁਰ ਚੌਕ 'ਚ ਦੋ ਟਰੱਕਾਂ ਦੀ ਟੱਕਰ, ਇੱਕ ਟਰੱਕ ਚਾਲਕ ਜ਼ਖ਼ਮੀ <br/> ਅਗਲੀ ਖ਼ਬਰ ਏਾਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ 'ਪੰਜਾਬ ਦੇ ਹੜ੍ਹਾਂ ਤੋਂ ਬਾਅਦ ਲੋਕਾਂ ਦਾ ਸੰਘਰਸ਼' ਨਾਟਕ ਰਿਹਾ ਖਿੱਚ ਦਾ ਕੇਂਦ...
Ad Position 24