11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਫਗਵਾੜਾ ਹੁਸ਼ਿਆਰਪੁਰ ਚੌਕ 'ਚ ਦੋ ਟਰੱਕਾਂ ਦੀ ਟੱਕਰ, ਇੱਕ ਟਰੱਕ ਚਾਲਕ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 30-01-2026
ਫਗਵਾੜਾ, 29 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਹੁਸ਼ਿਆਰਪੁਰ ਚੌਕ ਵਿਖੇ ਦੋ ਟਰੱਕਾਂ ਦੀ ਆਪਸੀ ਟੱਕਰ ਹੋਣ ਕਾਰਨ ਇੱਕ ਟਰੱਕ ਚਾਲਕ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ | ਫਿਲੌਰ ਦੇ ਪਿੰਡ ਗੰਨਾ ਨਿਵਾਸੀ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਕੁਮਾਰ ਨਿਵਾਸੀ ਪਿੰਡ ਗੰਨਾ, ਫਿਲੌਰ, ਜੋ ਕਿ ਪੇਸ਼ੇ ਤੋਂ ਟਰੱਕ ਚਾਲਕ ਹੈ, ਅੱਜ ਵੀਰਵਾਰ ਨੂੰ ਪਾਣੀਪਤ ਤੋਂ ਸਾਮਾਨ ਲੋਡ ਕਰਕੇ ਜਲੰਧਰ ਵੱਲ ਜਾ ਰਿਹਾ ਸੀ | ਇਸ ਦੌਰਾਨ ਜਦੋਂ ਉਹ ਫਗਵਾੜਾ ਦੇ ਹੁਸ਼ਿਆਰਪੁਰ ਚੌਂਕ 'ਤੇ ਪਹੁੰਚਿਆ ਤਾਂ ਸੜਕ 'ਤੇ ਖੜ੍ਹੇ ਇੱਕ ਕੈਂਟਰ ਨਾਲ ਉਸ ਦੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਸੁਖਵਿੰਦਰ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ | ਮੌਕੇ 'ਤੇ ਪੁੱਜਣ 'ਤੇ ਪਤਾ ਲੱਗਾ ਕਿ ਦੂਜਾ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ | ਜ਼ਖ਼ਮੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਅੱਗੇ ਚੱਲ ਰਹੇ ਟਰੱਕ ਨੇ ਅਚਾਨਕ ਬਰੇਕ ਲਗਾ ਦਿੱਤੀ ਜਿਸ ਕਾਰਨ ਉਸ ਦਾ ਟਰੱਕ ਅੱਗੇ ਵਾਲੇ ਟਰੱਕ ਨਾਲ ਟਕਰਾ ਗਿਆ ਤੇ ਇਸ ਹਾਦਸੇ 'ਚ ਉਹ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ ਅਗਲੀ ਖ਼ਬਰ ਕਪੂਰਥਲਾ ਸਬ-ਡਵੀਜ਼ਨ ਦੀਆਂ ਵਿੱਦਿਅਕ ਸੰਸਥਾਵਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ
Ad Position 24