11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡਿਪਟੀ ਕਮਿਸ਼ਨਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਫਗਵਾੜਾ ਵਿਖੇ ਮੀਟਿੰਗ ਦੌਰਾਨ ਡੀ.ਸੀ. ਕਪੂਰਥਲਾ ਅਮਿਤ ਕੁਮਾਰ ਪੰਚਾਲ, ਪ੍ਰਸ਼ਾਸਨਿਕ ਅਧਿਕਾਰੀ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਆਦਿ | ਤਸਵੀਰ. ਵਾਲੀਆ <br/> 30-01-2026
ਫਗਵਾੜਾ, 29 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫਗਵਾੜਾ ਵਿੱਚ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਅੱਜ ਐਸ.ਡੀ.ਐਮ. ਦਫ਼ਤਰ ਫਗਵਾੜਾ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕੀਤੀ ਅਤੇ ਇਸ ਵਿੱਚ ਸਾਰੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਸ਼ਾਮਲ ਹੋਏ | ਆਮ ਆਦਮੀ ਪਾਰਟੀ ਫਗਵਾੜਾ ਦੇ ਹਲਕਾ ਇੰਚਾਰਜ ਸਰਦਾਰ ਹਰਨੂਰ ਸਿੰਘ ਮਾਨ ਵੀ ਉਚੇਰੇ ਤੌਰ 'ਤੇ ਮੀਟਿੰਗ ਵਿਚ ਹਾਜ਼ਰ ਰਹੇ | ਇਸ ਦੌਰਾਨ ਸ਼ੋਭਾ ਯਾਤਰਾ ਲਈ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਆਪਸੀ ਤਾਲਮੇਲ ਰਾਹੀਂ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣਗੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਏ.ਡੀ.ਸੀ. ਫਗਵਾੜਾ ਸ਼ਿਖਾ ਭਗਤ, ਐਸ.ਡੀ.ਐਮ. ਜਸ਼ਨਜੀਤ ਸਿੰਘ, ਮੇਅਰ ਰਾਮਪਾਲ ਉੱਪਲ, ਐਸ.ਪੀ. ਮਾਧਵੀ ਸ਼ਰਮਾ, ਡੀ.ਐੱਸ.ਪੀ. ਭਾਰਤ ਭੂਸ਼ਨ ਸੈਣੀ, ਗੁਰਦੀਪ ਸਿੰਘ ਦੀਪਾ ਤੇ ਸ੍ਰੀ ਰਵਿਦਾਸ ਮੰਦਰ ਚੱਕ ਹਕੀਮ ਦੇ ਪ੍ਰਧਾਨ ਦਵਿੰਦਰ ਕੁਲਥਮ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਮਿ੍ਤਕ ਦੇਹ ਮੈਡੀਕਲ ਖੋਜ ਲਈ ਪ੍ਰਦਾਨ, ਸਮਾਜ ਲਈ ਮਿਸਾਲ ਬਣੇ ਜਮਨਾ ਦਾਸ
Ad Position 24