11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਦਾ ਦੌਰਾ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬਾਅਦ ਦੁਪਹਿਰ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਵਿਚਲੇ ਵੱਖ-ਵੱਖ ਵਾਰਡਾਂ ਅਤੇ ਬਾਥਰੂਮਾਂ ਦੀ ਜਾਂਚ ਕੀਤੀ | ਉਨ੍ਹਾਂ ਸਿਵਲ ਹਸਪਤਾਲ ਵਿਚਲੇ ਬਾਥਰੂਮਾਂ ਦੀ ਬਦਤਰ ਹਾਲਤ ਦਾ ਨੋਟਿਸ ਲੈਂਦਿਆਂ ਕਿਹਾ ਕਿ ਮਰੀਜ਼ਾਂ ਦੀਆਂ ਸਹੂਲਤਾਂ ਲਈ ਹਸਪਤਾਲ ਬਣਾਏ ਜਾਂਦੇ ਹਨ, ਅਗਰ ਹਸਪਤਾਲ ਵਿਚ ਹੀ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇ ਨਾਲ ਸਾਫ਼ ਸੁਥਰਾ ਵਾਤਾਵਰਣ ਨਾ ਮਿਲੇ ਤਾਂ ਮਰੀਜ਼ ਠੀਕ ਤਾਂ ਕਿ ਹੋਣੇ ਉਹ ਹੋਰ ਬਿਮਾਰ ਹੋ ਜਾਣਗੇ | ਇਸ ਮੌਕੇ ਉਨ੍ਹਾਂ ਸਿਵਲ ਸਰਜਨ ਡਾ. ਸੰਜੀਵ ਭਗਤ ਅਤੇ ਐਸ.ਐਮ.ਓ. ਡਾ. ਪਰਮਿੰਦਰ ਕੌਰ ਨਾਲ ਐਮਰਜੈਂਸੀ ਵਾਰਡ, ਸਰਜੀਕਲ ਵਾਰਡ, ਬਲੱਡ ਬੈਂਕ, ਮੁਰਦਾਘਰ ਦਾ ਵੀ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਹਸਪਤਾਲ ਵਿਚ ਸੀਵਰੇਜ ਦੀ ਸਮੱਸਿਆ ਹੈ ਤੇ ਇਸ ਸਬੰਧੀ ਉਨ੍ਹਾਂ ਸਬੰਧਿਤ ਵਿਭਾਗ ਨੂੰ ਲਿਖਤੀ ਰੂਪ ਵਿਚ ਸ਼ਿਕਾਇਤਾਂ ਦਿੱਤੀਆਂ ਹਨ ਪਰ ਅਜੇ ਤੱਕ ਉਨ੍ਹਾਂ ਦੇ ਸੀਵਰੇਜ ਦੀ ਸਮੱਸਿਆ ਹੱਲ ਨਹੀਂ ਹੋਈ | ਜਤਿੰਦਰ ਸਿੰਘ ਸ਼ੰਟੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਡਾ. ਰਵਜੀਤ ਸਿੰਘ, ਡਾ. ਸਿੰਮੀ ਧਵਨ, ਡਾ. ਰਣਦੀਪ ਸਿੰਘ, ਡਾ. ਪ੍ਰਭਜੋਤ ਕੌਰ, ਡਾ. ਜਸ਼ਨ, ਡਾ. ਅਮਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ ਤੋਂ ਇਲਾਵਾ ਸਿਵਲ ਹਸਪਤਾਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਂਸ ਨਾਇਕ ਸ਼ਹੀਦ ਪਰਮਜੀਤ ਸਿੰਘ ਸੈਨਾ ਮੈਡਲ ਨੂੰ ਸ਼ਰਧਾ ਦੇ ਫ਼ੱੁਲ ਭੇਟ <br/> ਅਗਲੀ ਖ਼ਬਰ ਨਸ਼ਾ ਤਸਕਰੀ ਕਰਨ ਵਾਲਾ ਗਿ੍ਫ਼ਤਾਰ, 503 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ
Ad Position 24