11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਣਜੀਤ ਸਿੰਘ ਖੁਰਾਣਾ ਨੂੰ ਇੰਡਸਟਰੀ ਤੇ ਟਰੇਡ ਵਿੰਗ ਦੀ ਕੋਰ ਕਮੇਟੀ ਮੈਂਬਰ ਬਣਨ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਫਗਵਾੜਾ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਨੂੰ ਉਦਯੋਗ ਤੇ ਵਪਾਰ ਵਿੰਗ ਕੋਰ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ. ਵਾਲੀਆ <br/> 30-01-2026
ਫਗਵਾੜਾ, 29 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਇੰਡਸਟਰੀ ਅਤੇ ਟਰੇਡ ਵਿੰਗ ਕੋਰ ਕਮੇਟੀ ਮੈਂਬਰ ਬਣੇ ਰਣਜੀਤ ਸਿੰਘ ਖੁਰਾਣਾ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕੈਨੇਡਾ ਦੇ ਹੈੱਡਗ੍ਰੰਥੀ ਗਿਆਨੀ ਨਰਿੰਦਰ ਸਿੰਘ ਤੇ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲਿਆਂ ਨੇ ਆਖਿਆ ਕਿ ਫਗਵਾੜਾ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ | ਰਣਜੀਤ ਸਿੰਘ ਖੁਰਾਣਾ ਛੋਟੀ ਉਮਰ ਵਿਚ ਵੱਡੀਆਂ ਪੁਲਾਂਘਾਂ ਪੱਟ ਰਿਹਾ ਹੈ | ਇਸ ਮੌਕੇ ਰਜਿੰਦਰ ਸਿੰਘ ਚੰਦੀ ਦਿਹਾਤੀ ਹਲਕਾ ਇੰਚਾਰਜ ਨੇ ਆਖਿਆ ਕਿ ਫਗਵਾੜਾ ਹਲਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪਹਿਲੀ ਇਸ ਤਰ੍ਹਾਂ ਦਾ ਅਹੁਦਾ ਫਗਵਾੜੇ ਨੂੰ ਮਿਲਿਆ | ਉਨ੍ਹਾਂ ਨੇ ਇਸ ਅਹੁਦੇ ਲਈ ਰਣਜੀਤ ਸਿੰਘ ਖੁਰਾਣਾ ਨੂੰ ਵਧਾਈ ਦਿੱਤੀ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਕੁਲਵਿੰਦਰ ਸਿੰਘ ਕਿੰਦਾ, ਸਤਵਿੰਦਰ ਸਿੰਘ ਘੁੰਮਣ, ਹਰਵਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਰਾਵਲਪਿੰਡੀ, ਬਹਾਦਰ ਸਿੰਘ ਸੰਗਤਪੁਰ, ਜੋਗਾ ਸਿੰਘ ਢੱਡੇ, ਮੈਨੇਜਰ ਨਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਖੁਰਮਪੁਰ, ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ, ਗੁਰਮੀਤ ਸਿੰਘ ਬਡਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਡੀ.ਪੀ.ਆਈ. ਵਲੋਂ ਅੰਮਿ੍ਤਪੁਰ-ਰਾਜੇਵਾਲ ਸਕੂਲ ਦੇ ਗਣਿਤ ਅਧਿਆਪਕ ਨੂੰ ਪੈਂਡਿੰਗ ਪੜਤਾਲ ਦੀ ਡਿਊਟੀ 'ਤੇ ਹਾਜ਼ਰ ਕਰਵਾਉਣ ਦ...
Ad Position 24