11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਕਾਲਜ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ 16ਵਾਂ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਸਟਾਫ਼ ਤੇ ਵਿਦਿਆਰਥੀਆਂ ਨੇ ਪ੍ਰਣ ਲਿਆ | ਸਮਾਗਮ ਦੌਰਾਨ ਵੋਟ ਜਾਗਰੂਕਤਾ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਸਵੀਪ ਇੰਚਾਰਜ ਪ੍ਰੋ. ਹੈਪੀ ਕੁਮਾਰ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਕੁਲਵਿੰਦਰ ਕੁਮਾਰ ਤੇ ਪ੍ਰੋ. ਗੁਰਪ੍ਰੀਤ ਕੌਰ ਵਲੋਂ ਵੋਟ ਦਿਵਸ ਸਬੰਧੀ ਲੈਕਚਰ ਵੀ ਦਿੱਤੇ ਗਏ ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਸਕਿੰਦਰ ਕੌਰ ਵਲੋਂ ਕੀਤੀ ਗਈ | ਵਾਈਸ ਪਿ੍ੰਸੀਪਲ ਡਾ. ਜਸਮੀਤ ਸੇਠੀ ਨੇ ਕਿਹਾ ਕਿ ਚੰਗੇ ਸਮਾਜ ਤੇ ਚੰਗੀ ਸਰਕਾਰ ਦੀ ਚੋਣ ਲਈ ਸਾਨੂੰ ਆਪਣੇ ਵੋਟ ਦਾ ਹੱਕ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰੋ. ਜਗਦੀਸ਼ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਮਨਜੀਤ ਸਿੰਘ, ਪ੍ਰੋ. ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਥਿੰਕ ਗੈਸ ਇੰਡੀਆ ਐਨਰਜੀ ਵੀਕ 2026 'ਚ ਲਵੇਗੀ ਹਿੱਸਾ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਵਲੋਂ ਲਏ ਗਏ ਫ਼ੈਸਲੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਂਦੇ ਹਨ- ਪਿ੍ੰਸੀਪਲ ਦਲਜੀਤ ਸਿੰਘ ਖਹਿਰ...
Ad Position 24