22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜੰਮੂ ਪੈਲੇਸ ਤੋਂ ਸੁਭਾਸ਼ ਚੌਕ ਸੜਕ ਤੱਕ 'ਭਾਰੇ ਵਾਹਨਾਂ' 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਧਰਨਾ

Ad Position 21
No active advertisement
ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਅਮਰਜੀਤ ਕੋਮਲ)-ਜੰਮੂ ਪੈਲੇਸ ਤੋਂ ਸੁਭਾਸ਼ ਚੌਂਕ ਵੱਲ ਰੋਜ਼ਾਨਾ ਸਵੇਰੇ ਸ਼ਾਮ ਹੈਵੀ ਵਹੀਕਲਾਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਮੁੱਖ ਰੱਖਦਿਆਂ ਅੱਜ ਇਸ ਖੇਤਰ ਮੁਹੱਲਿਆਂ ਦੇ ਲੋਕਾਂ ਨੇ ਸਥਾਨਕ ਬੱਕਰਖਾਨਾ ਚੌਕ ਵਿਚ ਧਰਨਾ ਦੇ ਕੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਤੇ ਉਨ੍ਹਾਂ ਧਰਨਾਕਾਰੀਆਂ ਵਲੋਂ ਕੀਤੀ ਗਈ ਮੰਗ ਦਾ ਸਮਰਥਨ ਕੀਤਾ | ਇਸ ਮੌਕੇ ਬੋਲਦਿਆਂ ਸੱਤੀ ਪਹਿਲਵਾਨ, ਅਰੁਨ ਸੱਭਰਵਾਲ ਤੇ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਇਸ ਰੋਡ ਤੋਂ ਲੰਘਦੇ ਹੈਵੀ ਵਹੀਕਲ ਤੇ ਟਿੱਪਰ ਤੇ ਹੋਰ ਆਵਾਜਾਈ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਜਿਸ ਕਾਰਨ ਇਸ ਰੋਡ 'ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ ਤੇ ਇਨ੍ਹਾਂ ਹਾਦਸਿਆਂ ਵਿਚ ਕੁੱਝ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਵਲੋਂ ਹੈਵੀ ਗੱਡੀਆਂ ਤੇ ਟਿੱਪਰ ਨੂੰ ਬੰਦ ਕਰਨ ਲਈ ਕਈਵਾਰ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਹੈਵੀ ਵਹੀਕਲ ਤੇ ਟਿੱਪਰਾਂ 'ਤੇ ਕੋਈ ਰੋਕ ਨਹੀਂ ਲੱਗੀ ਜਿਸ ਕਾਰਨ ਮੁਹੱਲਾ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਧਰਨਾਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਰੋਡ 'ਤੇ ਆਉਣ ਜਾਣ ਵਾਲੇ ਹੈਵੀ ਗੱਡੀਆਂ ਤੇ ਟਿੱਪਰਾਂ 'ਤੇ ਰੋਕ ਨਾ ਲਗਾਈ ਤਾਂ ਉਹ ਆਪਣਾ ਧਰਨਾ ਨਿਰੰਤਰ ਜਾਰੀ ਰੱਖਣਗੇ ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਟਰੈਫ਼ਿਕ ਪੁਲਿਸ 'ਤੇ ਵੀ ਆਵਾਜਾਈ ਨੂੰ ਕੰਟਰੋਲ ਨਾ ਕਰਨ ਦਾ ਦੋਸ਼ ਲਗਾਇਆ | ਧਰਨੇ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਹੈੱਡਕੁਆਟਰ ਕਪੂਰਥਲਾ ਉਪਕਾਰ ਸਿੰਘ ਮੌਕੇ 'ਤੇ ਪਹੁੰਚੇ | ਇਸ ਦੌਰਾਨ ਧਰਨਾਕਾਰੀਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਡੀ.ਐਸ.ਪੀ. ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਰੋਡ ਦੇ ਦੋਵੇਂ ਪਾਸੇ ਟਰੈਫ਼ਿਕ ਪੁਲਿਸ ਵਲੋਂ ਅੱਜ ਤੋਂ ਹੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਨੋ ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਟਰੈਫ਼ਿਕ ਪੁਲਿਸ ਵਲੋਂ ਪੀ.ਡਬਲਿਯੂ.ਡੀ. ਨੂੰ ਵੀ ਇਸ ਰੋਡ 'ਤੇ ਸਪੀਡ ਬਰੇਕਰ ਬਣਾਉਣ ਲਈ ਕਿਹਾ ਕਿ ਜਾਵੇਗਾ ਤੇ ਰੋਜ਼ਾਨਾ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੈਵੀ ਵਹੀਕਲ ਦੀ ਨੋ ਐਂਟਰੀ ਸੰਬੰਧੀ ਟਰੈਫ਼ਿਕ ਪੁਲਿਸ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਇਸ ਸਮੱਸਿਆ ਨੂੰ ਪ੍ਰਸ਼ਾਸਨਿਕ ਅਧਿਕਾਰੀ ਦੇ ਧਿਆਨ ਵਿਚ ਲਿਆ ਕੇ ਇਸਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਵਾਉਣਗੇ | ਡੀ.ਐੱਸ.ਪੀ. ਵਲੋਂ ਮੰਗਾਂ ਮੰਨੇ ਜਾਣ ਦੇ ਵਿਸ਼ਵਾਸ ਦੇਣ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਜਥੇਦਾਰ ਬਾਬਾ ਅਮਰੀਕ ਸਿੰਘ, ਪਾਲਾ, ਮੰਗਾ, ਸਾਹਿਲ, ਸਾਗਰ, ਸੂਰਜ ਤੋਂ ਇਲਾਵਾ ਵੱਖ-ਵੱਖ ਮੁਹੱਲਿਆਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ ਅਗਲੀ ਖ਼ਬਰ ਜੀ.ਟੀ. ਰੋਡ ਢਿਲਵਾਂ 'ਤੇ ਗੁੜ ਬਣਾਉਣ ਵਾਲੇ ਦੀਆਂ ਛੰਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/>
Ad Position 24