22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼ੋ੍ਰਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਯਾਤਰਾ ਸੂਬੇ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ- ਐੱਚ.ਐੱਸ. ਵਾਲੀਆ <br/>

Ad Position 21
No active advertisement
ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਅਮਰਜੀਤ ਕੋਮਲ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ 'ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ' ਯਾਤਰਾ ਪੰਜਾਬ ਦੇ ਰਾਜ ਦੇ ਰਾਜਨੀਤਿਕ ਦਿ੍ਸ਼ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਇਕ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 40 ਵਿਧਾਨ ਸਭਾ ਹਲਕਿਆਂ ਵਿਚ ਇਸ ਯਾਤਰਾ ਦੌਰਾਨ ਹੋਣ ਵਾਲੀਆਂ ਰੈਲੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਕਿਸਾਨਾਂ ਨੂੰ ਫ਼ਸਲਾਂ ਦੇ ਵਾਜਿਬ ਦਿਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ, ਖੇਤੀਬਾੜੀ ਖੇਤਰ ਵਿਚ ਵੱਧ ਰਹੇ ਸੰਕਟ, ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਲਈ ਪ੍ਰਭਾਵਿਤ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿਵਾਉਣ, ਬੇਰੁਜ਼ਗਾਰੀ, ਉਦਯੋਗ ਤੇ ਵਪਾਰਕ ਖੇਤਰ ਦੀਆਂ ਚਣੌਤੀਆਂ, ਅਨੁਸੂਚਿਤ ਜਾਤੀਆਂ ਤੇ ਰਾਜ ਦੇ ਹੋਰ ਵਰਗਾਂ ਦੇ ਅਧਿਕਾਰਾਂ ਤੇ ਪੰਜਾਬ ਦੇ ਹੋਰ ਸਰੋਕਾਰਾਂ ਬਾਰੇ ਆਵਾਜ਼ ਬੁਲੰਦ ਕਰਨਗੇ | ਉਨ੍ਹਾਂ ਕਿਹਾ ਕਿ ਇਹ ਯਾਤਰਾ ਨੌਜਵਾਨਾਂ ਵਿਚ ਹੋਰ ਉਤਸ਼ਾਹ ਪੈਦਾ ਕਰੇਗੀ | ਐਚ.ਐਸ. ਵਾਲੀਆ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਇਹ ਯਾਤਰਾ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਪੂਰਥਲਾ ਹਲਕੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਅਕਾਲੀ ਦਲ ਨਾ ਜੋੜਨਗੇ ਤਾਂ ਜੋ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਬੂਥ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜਥੇ. ਬਲਦੇਵ ਸਿੰਘ ਕਲਿਆਣ ਨੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਯਾਤਰਾ ਸੂਬੇ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ- ਐੱਚ.ਐੱਸ. ਵਾਲੀਆ <br/>...
Ad Position 24