22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜਥੇ. ਬਲਦੇਵ ਸਿੰਘ ਕਲਿਆਣ ਨੇ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-02-2026
ਸੁਲਤਾਨਪੁਰ ਲੋਧੀ, 18 ਫਰਵਰੀ (ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇ. ਕਲਿਆਣ ਨੇ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿਚੋਂ ਰਿਹਾਅ ਹੋਣ ਉਪਰੰਤ ਜਿੱਥੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਰਕਰ ਮਿਹਨਤ ਕਰਕੇ 2027 ਵਿਚ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਉਣਗੇ | ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਰਾਜਕੰਵਲ ਸਿੰਘ ਭੁੱਲਰ ਕੋਆਰਡੀਨੇਟਰ ਨਕੋਦਰ ਹਲਕਾ, ਸਾਬਕਾ ਐਮ.ਐਲ.ਏ. ਬੀਬੀ ਰਾਜਵਿੰਦਰ ਕੌਰ ਭੁੱਲਰ, ਦਲਜੀਤ ਸਿੰਘ ਕਾਹਲੋਂ ਸਾਬਕਾ ਚੇਅਰਮੈਨ, ਪਰਮਿੰਦਰ ਸਿੰਘ ਸ਼ਾਮਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਸੰਭਾਲ ਸੰਬੰਧੀ ਮੈਡੀਕਲ ਚੈੱਕਅਪ ਕੈਂਪ ਕੱਲ੍ਹ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਯਾਤਰਾ ਸੂਬੇ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ- ਐੱਚ.ਐੱਸ. ਵਾਲੀਆ <br/>...
Ad Position 24