21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਦੋ ਲੁਟੇਰੇ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਸਡਾਨਾ)- ਇਕ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸਿਟੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਹੈ ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਆਪਣੀ ਸ਼ਿਕਾਇਤ ਵਿਚ ਅਰੁਨ ਸ਼ਰਮਾ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਤੋਂ ਪੈਦਲ ਬਾਹਰ ਵੱਲ ਆ ਰਿਹਾ ਸੀ | ਜਦੋਂ ਉਹ ਕਿਸੇ ਦਾ ਫ਼ੋਨ ਸੁਣਨ ਲੱਗਾ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸਦਾ ਫ਼ੋਨ ਖੋਹ ਲਿਆ ਜਿਨ੍ਹਾਂ ਨੂੰ ਲੋਕਾਂ ਨੇ ਚਾਰਬੱਤੀ ਚੌਕ ਨੇੜੇ ਕਾਬੂ ਕਰ ਲਿਆ | ਸਿਟੀ ਪੁਲਿਸ ਨੇ ਕਥਿਤ ਦੋਸ਼ੀ ਅਰਸ਼ਪ੍ਰੀਤ ਸਿੰਘ ਵਾਸੀ ਪਿੰਡ ਕਾਹਨਾ ਤੇ ਸੌਰਵ ਵਾਸੀ ਮਹਿਤਾਬਗੜ੍ਹ ਵਿਰੁੱਧ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਭੁਲੱਥ ਦਾ ਕੀਤਾ ਘਿਰਾਓ ਅਗਲੀ ਖ਼ਬਰ ਕੁੱਟਮਾਰ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ
Ad Position 24