21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਹੜ੍ਹ ਪੀੜਤ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਭੁਲੱਥ ਦਾ ਕੀਤਾ ਘਿਰਾਓ

Ad Position 21
No active advertisement
ਐਸ.ਡੀ.ਐਮ. ਦਫ਼ਤਰ ਮੂਹਰੇ ਧਰਨਾ ਦਿੰਦੇ ਤੇ ਨਾਲ ਐੱਸ.ਡੀ.ਐੱਮ. ਭੁਲੱਥ ਡੈਵੀ ਗੋਇਲ ਤੇ ਨਾਇਬ ਤਹਿਸੀਲਦਾਰ ਬਲਵਿੰਦਰ ਕੁਮਾਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ | ਤਸਵੀਰ. ਮਨਜੀਤ ਸਟੂਡੀਓ <br/> 19-02-2026
ਭੁਲੱਥ, 18 ਫਰਵਰੀ (ਮਨਜੀਤ ਸਿੰਘ ਰਤਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਸਕੱਤਰ ਬਲਦੇਵ ਸਿੰਘ, ਜ਼ੋਨ ਖ਼ਜ਼ਾਨਚੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤ ਕਿਸਾਨਾਂ ਵਲੋਂ ਐਸ.ਡੀ.ਐਮ. ਭੁਲੱਥ ਦਾ ਘਿਰਾਓ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਿਤ ਸਕੱਤਰ ਸੇਰ ਸਿੰਘ ਮਹੀਂਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਹੜ੍ਹ ਪੀੜਿਤ ਕਿਸਾਨਾਂ ਵਲੋਂ ਐਸ.ਡੀ.ਐਮ. ਦਫ਼ਤਰ ਸਾਹਮਣੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 2023 ਤੇ 2025 ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹਲਕਾ ਭੁਲੱਥ ਦੇ ਸੈਂਕੜੇ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ ਪਰ ਸਰਕਾਰ ਵੱਲੋਂ ਅਜੇ ਤੱਕ ਇਕ ਰੁਪਏ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ ਤੇ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ–ਦੇਣਾ ਨਹੀਂ | ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਨੇ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ | ਕਰਜ਼ੇ ਹੇਠ ਦੱਬੇ ਕਿਸਾਨ ਪਰਿਵਾਰ ਗੰਭੀਰ ਸੰਕਟ ਵਿਚ ਹਨ ਪਰ ਸਰਕਾਰ ਵੱਲੋਂ ਕੇਵਲ ਐਲਾਨ ਕੀਤੇ ਗਏ, ਮਦਦ ਨਹੀਂ ਮਿਲੀ | ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪੂਰਾ ਮੁਆਵਜ਼ਾ ਜਾਰੀ ਕੀਤਾ ਜਾਵੇ ਤੇ ਪ੍ਰਭਾਵਿਤ ਪਿੰਡਾਂ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਜਾਵੇ | ਉਨ੍ਹਾਂ ਨੇ ਕਿਹਾ ਪ੍ਰਸ਼ਾਸਨ ਵਲੋਂ ਅਜੇ ਤੱਕ ਵੀ ਮੁਆਵਜ਼ਾ ਜਾਰੀ ਨਹੀਂ ਕੀਤਾ ਜਾ ਰਿਹਾ ਸਗੋਂ ਮੁਆਵਜ਼ਾ ਸੰਬੰਧੀ ਅਧਿਕਾਰੀਆਂ ਵਲੋਂ ਆਨਾ ਕਾਨਾ ਕੀਤੀ ਜਾ ਰਹੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਪੰਜਾਬ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਮਦਦ ਨਹੀਂ ਜਾ ਰਹੀ ਜਿਸ ਕਾਰਨ ਸਾਨੂੰ ਮਜਬੂਰਨ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਇਸ ਮੌਕੇ ਐੱਸ.ਡੀ.ਐਮ. ਭੁਲੱਥ ਵਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਗਲੇ ਹਫ਼ਤੇ ਤੱਕ ਰਹਿੰਦੇ ਹੜ੍ਹ ਦਾ ਮੁਆਵਜ਼ਾ ਜਾਰੀ ਕੀਤਾ ਕਰ ਦਿੱਤਾ ਜਾਵੇਗਾ | ਉਪਰੰਤ ਐੱਸ.ਡੀ.ਐਮ. ਭੁਲੱਥ ਤੇ ਤਹਿਸੀਲਦਾਰ ਨੇ ਕਿਸਾਨਾਂ ਮਜ਼ਦੂਰਾਂ ਦੇ ਧਰਨੇ 'ਚ ਆ ਕੇ ਮੰਗ ਪੱਤਰ ਲਿਆ ਤੇ ਕਿਹਾ ਕਿ ਰਹਿੰਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਅਖੀਰ 'ਚ ਕਿਸਾਨ ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਦੀ ਪੀੜ ਨਾ ਸੁਣੀ ਤਾਂ ਇਹ ਸੰਘਰਸ਼ ਜ਼ਿਲ੍ਹਾ ਪੱਧਰ ਤੋਂ ਚੱਲ ਕੇ ਪੂਰੇ ਪੰਜਾਬ 'ਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰ ਸਕਦਾ ਹੈ | ਇਸ ਮੌਕੇ ਜ਼ੋਨ ਆਗੂ ਕਮਲਜੀਤ ਸਿੰਘ, ਜ਼ੋਨ ਆਗੂ ਰਣਜੀਤ ਸਿੰਘ, ਜ਼ੋਨ ਆਗੂ ਗੱਗੀ ਹਮੀਰਾ, ਜ਼ੋਨ ਆਗੂ ਗੁਰਵਿੰਦਰ ਸਿੰਘ, ਜ਼ੋਨ ਆਗੂ ਅਰਵਿੰਦਰ ਸਿੰਘ, ਜ਼ੋਨ ਆਗੂ ਜਸਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ 'ਤੇ ਕਾਬਜ਼ ਧੜੇ ਦੇ ਪ੍ਰਧਾਨ ਦੀ ਕਾਰਗੁਜ਼ਾਰੀ ਨਾਕਸ-ਧੀਰ <br/> ਅਗਲੀ ਖ਼ਬਰ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਦੋ ਲੁਟੇਰੇ ਗਿ੍ਫ਼ਤਾਰ
Ad Position 24