12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਡਾਲਾ ਦੇ ਸ਼ਿਵ ਕੁਮਾਰ ਨੇ ਆਬੂ-ਧਾਬੀ ਵਿਖੇ ਵਰਲਡ ਮਾਸਟਰ ਐਥਲੈਟਿਕ 'ਚ ਚਾਂਦੀ ਦਾ ਤਗਮਾਂ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 20-02-2026
ਨਡਾਲਾ, 19 ਫਰਵਰੀ (ਰਘਬਿੰਦਰ ਸਿੰਘ)- ਕਸਬਾ ਨਡਾਲਾ ਦੇ ਹੋਣਹਾਰ ਖਿਡਾਰੀ ਸ਼ਿਵ ਕੁਮਾਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਕਸਬੇ ਦਾ ਨਾਂਅ ਰੌਸ਼ਨ ਕਰਦਿਆਂ ਆਬੂ ਧਾਬੀ ਵਿਚ ਹੋਈ ਓਪਨ ਵਰਲਡ ਮਾਸਟਰ ਐਥੇਲੇਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ | ਸ਼ਿਵ ਕੁਮਾਰ ਨੇ ਦੱਸਿਆ ਕਿ ਖੇਡਾਂ ਵਿਚ ਮੇਰੀ ਜ਼ਿੰਦਗੀ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਅੱਜ ਮੈਂ ਆਬੂ ਧਾਬੀ ਵਿਚ ਹੋਈ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਜੈਵਲਿਨ ਥ੍ਰੋਅ ਈਵੈਂਟ 'ਚ ਤਗਮਾ ਜਿੱਤਿਆ ਹੈ | ਸ਼ਿਵ ਕੁਮਾਰ ਦੀ ਇਸ ਉਪਲਬਧੀ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਸਥਾਨਕ ਵਾਸੀਆਂ ਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਨੌਜਵਾਨਾਂ ਲਈ ਪੇ੍ਰਰਨਾ ਸਰੂਪ ਹੈ | ਪਰਿਵਾਰਕ ਮੈਂਬਰਾਂ ਨੇ ਵੀ ਖ਼ੁਸ਼ੀ ਜਤਾਈ ਤੇ ਕਿਹਾ ਕਿ ਸ਼ਿਵ ਕੁਮਾਰ ਦੀ ਕਠਿਨ ਮਿਹਨਤ ਦਾ ਇਹ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਪਛੜੀਆਂ ਸ਼ੇ੍ਰਣੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ- ਮਲਕੀਤ ਥਿੰਦ ਅਗਲੀ ਖ਼ਬਰ ਗਲੀ 'ਚ ਬਣੀ ਕੰਧ ਢਾਹੁਣ ਨੂੰ ਲੈ ਕੇ ਹੋਈ ਲੜਾਈ, ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ <br/>
Ad Position 24