12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਦੋ ਨੌਜਵਾਨ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-02-2026
ਸੁਭਾਨਪੁਰ, 19 ਫਰਵਰੀ (ਸਤਨਾਮ ਸਿੰਘ)- ਥਾਣਾ ਸੁਭਾਨਪੁਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ਾ ਵੇਚਦੇ ਸਮੇਂ 22 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਏ.ਐਸ.ਆਈ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਹਮੀਰਾ ਪੁੱਲ ਨੇੜੇ ਪੁੱਜੇ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਬੰਦ ਪਈ ਹਵੇਲੀ ਹਮੀਰਾ ਅੰਦਰ ਦੋ ਨੌਜਵਾਨ ਕਥਿਤ ਤੌਰ 'ਤੇ ਨਸ਼ਾ ਵੇਚ ਰਹੇ ਹਨ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਛਾਪੇਮਾਰੀ ਕਰਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕੀਤਾ | ਪੁੱਛਗਿੱਛ ਕਰਨ 'ਤੇ ਉਨ੍ਹਾਂ ਆਪਣੀ ਪਹਿਚਾਣ ਸੁਰਜੀਤ ਕੁਮਾਰ ਪੁੱਤਰ ਮਿਥਲੇਸ਼ ਠਾਕੁਰ ਵਾਸੀ ਪਿੰਡ ਮੁਰਾਰ ਤੇ ਜੋਗਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਹਮੀਰਾ ਦੱਸੀ ਜਿਨ੍ਹਾਂ ਕੋਲੋਂ 22 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡਾ ਬਰਾਮਦ ਹੋਇਆ ਜਿਸ ਤਹਿਤ ਦੋਵਾਂ ਵਿਰੁੱਧ ਥਾਣਾ ਸੁਭਾਨਪੁਰ ਵਿਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਮਾਡਰਨ ਜੇਲ੍ਹ 'ਚੋਂ ਡਰੋਨ ਬਰਾਮਦ, ਸਿਗਰਟ, ਤੰਬਾਕੂ ਤੇ ਹੋਰ ਸਾਮਾਨ ਵੀ ਮਿਲਿਆ
Ad Position 24