12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੂੰ ਬਲਾਕ ਸੁਲਤਾਨਪੁਰ ਲੋਧੀ ਤੇ ਮਸੀਤਾਂ ਦੇ ਅਧਿਆਪਕਾਂ ਵਲੋਂ ਭਰਵਾਂ ਹੁੰਗਾਰਾ-ਇਕਾਈਆਂ ਦਾ ਗਠਨ <br/>

Ad Position 21
No active advertisement
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ ਸੁਲਤਾਨਪੁਰ ਲੋਧੀ ਤੇ ਮਸੀਤਾਂ ਇਕਾਈਆਂ ਦਾ ਗਠਨ ਕਰਨ ਸਮੇਂ ਸਰਵਨ ਸਿੰਘ ਔਜਲਾ, ਜੋਤੀ ਮਹਿੰਦਰੂ, ਚਰਨਜੀਤ ਸਿੰਘ, ਕਨਵੀਨਰ ਅਪਿੰਦਰ ਸਿੰਘ, ਰਜਿੰਦਰ ਸਿੰਘ ਭੌਰ ਤੇ ਹੋਰ ਅਧਿਆਪਕ | ਤਸਵੀਰ. ਲਾਡੀ ਸਟੂਡੀਓ <br/> 20-02-2026
ਸੁਲਤਾਨਪੁਰ ਲੋਧੀ, 19 ਫ਼ਰਵਰੀ (ਪ.ਪ.)- ਅਧਿਆਪਕਾਂ ਦੇ ਹੱਕਾਂ ਲਈ ਤਨਦੇਹੀ ਨਾਲ ਲੜਾਈ ਲੜਨ ਵਾਲੀ ਸਿਰਮੌਰ ਜਥੇਬੰਦੀ ਡੈਮੋਕਰੈਟਿਕ ਟੀਚਰ ਫ਼ਰੰਟ ਕਪੂਰਥਲਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਬਲਾਕ ਸੁਲਤਾਨਪੁਰ ਲੋਧੀ ਤੇ ਮਸੀਤਾਂ ਦੇ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਗਵਾਈ ਕਬੂਲਦਿਆਂ ਸੰਘਰਸ਼ ਵਿਚ ਕੁੱਦਣ ਦਾ ਫ਼ੈਸਲਾ ਕੀਤਾ | ਜਥੇਬੰਦੀ ਦੀ ਸੁਲਤਾਨਪੁਰ ਲੋਧੀ ਵਿਖੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਬਲਾਕ ਸੁਲਤਾਨਪੁਰ ਲੋਧੀ ਤੋਂ ਅਪਿੰਦਰ ਸਿੰਘ ਠੱਟਾ ਪੁਰਾਣਾ ਤੇ ਬਲਾਕ ਮਸੀਤਾਂ ਤੋਂ ਰਜਿੰਦਰ ਸਿੰਘ ਭੌਰ ਨੂੰ ਕਨਵੀਨਰ ਚੁਣਿਆ ਗਿਆ | ਇਸ ਮੌਕੇ ਇਕੱਤਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਔਜਲਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਅਸੀਂ ਆਪਣੇ ਹੱਕਾਂ ਲਈ ਤਨੋਂ ਮਨੋਂ ਸੰਘਰਸ਼ 'ਚ ਸ਼ਾਮਲ ਹੋਈਏ | ਉਨ੍ਹਾਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੇ ਸਾਡੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੋਲਿਆਂ ਕੀਤਾ ਹੈ | ਉਨ੍ਹਾਂ ਨੇ ਕਿਹਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਜਿਹੀ ਜਥੇਬੰਦੀ ਹੈ ਜਿਸ ਨੇ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਸੰਘਰਸ਼ ਲੜਿਆ ਹੈ ਤੇ ਸਮੇਂ ਦੀਆਂ ਸਰਕਾਰਾਂ ਨਾਲ਼ ਟੱਕਰ ਲਈ ਹੈ | ਸੀਨੀਅਰ ਮੀਤ ਪ੍ਰਧਾਨ ਜੋਤੀ ਮਹਿੰਦਰੂ ਨੇ ਕਿਹਾ ਕਿ 22 ਫਰਵਰੀ ਨੂੰ ਆਪਣੇ ਹੱਕ ਲੈਣ ਲਈ ਸਮੁੱਚੇ ਪੰਜਾਬ ਦੇ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ ਤੇ ਇਹ ਰੈਲੀ ਫ਼ੈਸਲਾਕੁੰਨ ਹੋਵੇਗੀ | ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਹੁਣ ਬਲਾਕ ਸੁਲਤਾਨਪੁਰ ਲੋਧੀ ਦੇ ਅਧਿਆਪਕਾਂ ਦਾ ਸਾਥ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਹੱਕੀ ਮੰਗਾਂ ਲਈ ਦਿਨ ਰਾਤ ਇੱਕ ਕਰ ਦੇਵੇਗੀ | ਇਸ ਮੌਕੇ ਕਨਵੀਨਰ ਅਪਿੰਦਰ ਸਿੰਘ ਠੱਟਾ ਪੁਰਾਣਾ ਤੇ ਰਜਿੰਦਰ ਸਿੰਘ ਭੌਰ ਨੇ ਜ਼ਿਲ੍ਹਾ ਕਮੇਟੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹਰਪ੍ਰੀਤਪਾਲ ਸਿੰਘ ਸੰਯੁਕਤ ਸਕੱਤਰ, ਬਿਕਰਮਜੀਤ ਸਿੰਘ, ਪਲਵਿੰਦਰ ਸਿੰਘ ਸਹੋਤਾ, ਗੁਰਦਿਆਲ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਕਿਰਨਪਾਲ ਸਿੰਘ, ਸਤਵਿੰਦਰ ਸਿੰਘ, ਕੁਲਵੀਰ ਸਿੰਘ, ਸਿਮਰਨਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵੀਰ ਕੌਰ, ਜਸਵੀਰ ਕੌਰ, ਰਾਜਵਿੰਦਰ ਕੌਰ, ਜਸਬੀਰ ਸਿੰਘ, ਰੋਹਿਤ ਗੁਜਰਾਲ, ਮਨਪ੍ਰੀਤ ਥਿੰਦ, ਰਮਨਪ੍ਰੀਤ ਕੌਰ, ਕੁਲਜੀਤ ਕੌਰ, ਵਿੱਦਿਆ ਦੇਵੀ, ਹਰਜਿੰਦਰ ਸਿੰਘ, ਅਮਨਦੀਪ ਕੌਰ, ਨਵਜੀਤ ਕੌਰ, ਦਲਜੀਤ ਸਿੰਘ, ਮਨਜੀਤ ਕੌਰ, ਜਗਜੀਤ ਕੌਰ, ਕਿਰਨਦੀਪ ਕੌਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਵਡਮੁੱਲਾ ਯੋਗਦਾਨ ਪਾਉਂਦੇ ਹਨ-ਜਸਪਾਲ ਸਿੰਘ ਅਗਲੀ ਖ਼ਬਰ ਹੋਲੇ ਮਹੱਲੇ ਨੂੰ ਲੈ ਕੇ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਫ਼ਰਵਰੀ ਤੋਂ 4 ਮਾਰਚ ਤੱਕ
Ad Position 24