12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਫੇਅਰਵੈੱਲ ਪਾਰਟੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 20-02-2026
ਸੁਲਤਾਨਪੁਰ ਲੋਧੀ, 19 ਫਰਵਰੀ (ਥਿੰਦ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਬੜੀ ਧੂਮਧਾਮ ਨਾਲ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਲਈ ਹਵੇਲੀ ਵਿਖੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ | ਉਪਰੰਤ ਵਿਦਿਆਰਥੀਆਂ ਨੂੰ ਰੰਗਲਾ ਪੰਜਾਬ ਦੇ ਟਰਿੱਪ 'ਤੇ ਲਿਜਾਇਆ ਗਿਆ ਜਿੱਥੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੇ ਰੂ-ਬਰੂ ਹੁੰਦੇ ਹੋਏ ਬਹੁਤ ਆਨੰਦ ਮਾਣਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕਲੱਬ ਵਲੋਂ 27ਵੇਂ ਸਥਾਪਨਾ ਦਿਵਸ 'ਤੇ ਸਮਾਗਮ ਅੱਜ-ਸਹਿਗਲ, ਸ਼ਰਮਾ <br/> ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਗੁਰਲੀਨ ਕੌਰ ਦਾ ਕੌਮੀ ਪੱਧਰ ਦੇ ਈ-ਮੈਗਜ਼ੀਨ 'ਸਪਨੋ ਕੀ ਉਡਾਣ' 'ਚ ਸਫ਼ਰਨਾਮਾ ਪ੍ਰਕਾਸ਼ਿਤ...
Ad Position 24