28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 01-03-2026
ਸੁਭਾਨਪੁਰ, 28 ਫਰਵਰੀ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਸ ਨੂੰ ਪਿੰਡ ਹਮੀਰਾ ਦੇ ਪੁਲ ਦੇ ਨਜ਼ਦੀਕ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਡਿਊਟੀ ਅਫ਼ਸਰ ਏ.ਐਸ.ਆਈ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਲਾਸ਼ ਹਮੀਰਾ ਦੇ ਪੁਲ ਦੇ ਨਜ਼ਦੀਕ ਪਈ ਹੈ | ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਲਾਸ਼ ਦੀ ਸ਼ਨਾਖ਼ਤ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਜਿਸ ਦੀ ਉਮਰ ਕਰੀਬ (25) ਸਾਲ ਸਿਰ ਤੋਂ ਮੋਨਾ ਹੈ ਜਿਸ ਨੇ ਮਹਿਰੂਨ ਰੰਗ ਦੀ ਸ਼ਰਟ ਤੇ ਕਾਲੀ ਜੀਨ ਦੀ ਪੈਂਟ ਪਹਿਨੀ ਹੋਈ ਸੀ | ਉਨ੍ਹਾਂ ਨੇ ਨਜ਼ਦੀਕੀ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੋਂ ਲਾਸ਼ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸ਼ਨਾਖ਼ਤ ਨਹੀਂ ਹੋ ਸਕੀ | ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਗ੍ਰਨੇਡ ਹਮਲੇ ਦੀ ਫ਼ਰਜ਼ੀ ਖਬਰ ਵਾਇਰਲ, ਪੁਲਿਸ ਨੇ ਚੌਕਸੀ ਵਧਾਉਂਦਿਆਂ ਕੀਤੀ ਚੈਕਿੰਗ ਅਗਲੀ ਖ਼ਬਰ ਪਾਵਨ ਨਗਰੀ ਦੀਆਂ ਸੜਕਾਂ ਬਣਾਉਣ ਦਾ ਕੰਮ ਮਾਰਚ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਵੇਗਾ : ਤੇਜਵੰਤ ਸਿੰਘ
Ad Position 24