28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਿਊ ਸਨਫਲਾਵਰ ਹਾਈ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਫਗਵਾੜਾ, 28 ਫ਼ਰਵਰੀ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਾਡਲਿੰਗ 'ਚ ਭਾਗ ਲਿਆ ਜਿਸ 'ਚ ਉਨ੍ਹਾਂ ਤੋਂ ਵੱਖ-ਵੱਖ ਪ੍ਰਸ਼ਨ ਪੁੱਛੇ ਗਏ | ਸਭ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਸਟਰ ਸਨਫ਼ਲਾਵਰ ਦਾ ਖ਼ਿਤਾਬ ਕਾਰਤਿਕ ਤੇ ਮਿਸ ਸਨਫ਼ਲਾਵਰ ਦਾ ਖ਼ਿਤਾਬ ਹਰਨੂਰ ਨੂੰ ਪ੍ਰਦਾਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਤੰਬੋਲਾ ਤੇ ਹੋਰ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ ਤੇ ਤੋਹਫ਼ੇ ਵੀ ਵੰਡੇ ਗਏ | ਸਕੂਲ ਪਿ੍ੰਸੀਪਲ ਰੋਬਿਨ ਸਿੰਘ ਨੇ ਵਿਦਿਆਰਥੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਪ੍ਰਬੰਧਕ ਟਰੱਸਟੀ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਦਾਇਗੀ ਕਰਦਿਆਂ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਰਾਧਿਕਾ ਤੇ ਹਰਕਿ੍ਪਾਲ ਸਿੰਘ ਨੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਕੌਮੀ ਵਿਗਿਆਨ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੀ ਮੀਟਿੰਗ ਹੋਈ <br/>
Ad Position 24