12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਤੱਕ 16ਵੀਂ ਪੈਦਲ ਯਾਤਰਾ ਸਜਾਈ

Ad Position 21
No active advertisement
ਪੈਦਲ ਯਾਤਰਾ ਦੌਰਾਨ ਯਾਤਰਾ ਪ੍ਰਬੰਧਕਾਂ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ ਤੇ ਹੋਰ | (ਸੱਜੇ) ਪੈਦਲ ਯਾਤਰਾ ਦੌਰਾਨ ਗੁਰਬਾਣੀ ਕੀਰਤਨ ਗਾਇਨ ਕਰਦੀਆਂ ਸੰਗਤਾਂ | ਤਸਵੀਰ : ਤਿਲਕਰਾਜ <br/> 02-03-2026
ਕਪੂਰਥਲਾ, 1 ਮਾਰਚ (ਸਡਾਨਾ)-ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਧ ਸੰਗਤ ਸਾਹਿਬ ਮੁਹੱਲਾ ਕਿਲੇਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਮੁਹੱਲਾ ਕਿਲੇਵਾਲਾ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ 16ਵੀਂ ਪੈਦਲ ਯਾਤਰਾ ਸਜਾਈ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੇ ਊਧਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਈ ਇਹ ਯਾਤਰਾ ਵੱਖ-ਵੱਖ ਪਿੰਡਾਂ 'ਚੋਂ ਹੁੰਦੀ ਹੋਈ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ | ਰਸਤੇ 'ਚ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਮਹਾਤਮਾ ਮੁਨੀ ਖੈੜਾ ਬੇਟ ਵਾਲੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ | ਇਸ ਮੌਕੇ ਪ੍ਰਬੰਧਕਾਂ ਵਲੋਂ ਸੰਤਾਂ ਮਹਾਂਪੁਰਸ਼ਾਂ ਤੇ ਸਹਿਯੋਗੀ ਜਥੇਬੰਦੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸੰਗਤਾਂ ਯਾਤਰਾ ਦੌਰਾਨ ਗੁਰਬਾਣੀ ਕੀਰਤਨ ਗਾਇਨ ਕਰ ਰਹੀਆਂ ਸਨ | ਇਸ ਮੌਕੇ ਬਲਵਿੰਦਰ ਸਿੰਘ, ਅਜੀਤ ਸਿੰਘ, ਜਸਪਾਲ ਸਿੰਘ ਖੁਰਾਣਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲਖਬੀਰ ਸਿੰਘ ਸਾਹੀ, ਅਵਤਾਰ ਸਿੰਘ, ਭਾਈ ਸੁਖਵਿੰਦਰ ਸਿੰਘ ਬਟਾਲਵੀ, ਸੁਰਿੰਦਰਪਾਲ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਵਿੱਕੀ, ਧੰਨਪ੍ਰੀਤ ਸਿੰਘ ਭਾਟੀਆ, ਗੁਰਦੀਪ ਸਿੰਘ, ਅੰਮਿ੍ਤਪਾਲ ਸਿੰਘ, ਕਿਰਪਾਲ ਸਿੰਘ, ਜਗਦੀਪ ਸਿੰਘ, ਗੁਰਮੇਜ ਸਿੰਘ, ਦਲਜੀਤ ਸਿੰਘ, ਜੋਧ ਸਿੰਘ, ਜਸਪ੍ਰੀਤ ਸਿੰਘ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਤਰਲੋਕ ਸਿੰਘ, ਜਸਬੀਰ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਲਾਂ ਵਾਲਾ ਪੀਰ ਦਾ ਮੇਲਾ ਸ਼ੁਰੂ ਪੀਰਾਂ ਫ਼ਕੀਰਾਂ ਦੇ ਮੇਲੇ ਸਾਨੂੰ ਮਿਲ ਕੇ ਮਨਾਉਣੇ ਚਾਹੀਦੇ ਹਨ-ਰਾਣਾ ਗੁਰਜੀਤ <br... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਤਿੰਨ ਦਿਨਾਂ ਧਾਰਮਿਕ ਸਮਾਗਮ <br/>
Ad Position 24