11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੇਰ ਰਾਤ ਪੁਲਿਸ ਨੇ ਚੈਕਿੰਗ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 02-03-2026

ਫਗਵਾੜਾ, 1 ਮਾਰਚ (ਹਰਜੋਤ ਸਿੰਘ ਚਾਨਾ)-ਸੋਸ਼ਲ ਮੀਡੀਆ 'ਤੇ ਸਥਾਨਕ ਪੁਲਿਸ ਥਾਣੇ 'ਚ ਧਮਾਕੇ ਦੇ ਦਾਅਵੇ ਨਾਲ ਪੈਦਾ ਹੋਈ ਘਬਰਾਹਟ ਤੋਂ ਬਾਅਦ ਸਨਿਚਰਵਾਰ ਰਾਤ ਫਗਵਾੜਾ 'ਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਚੈਕਿੰਗ ਮੁਹਿੰਮ ਚਲਾਈ ਗਈ | ਡੀ. ਆਈ. ਜੀ. ਨਵੀਨ ਸਿੰਗਲਾ, ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਤੇ ਐਸ. ਪੀ. ਮਾਧਵੀ ਸ਼ਰਮਾ ਨੇ ਖ਼ੁਦ ਸ਼ਹਿਰ ਤੇ ਸਤਨਾਮਪੁਰਾ ਥਾਣਿਆਂ ਸਮੇਤ ਪੇਪਰ ਚੌਕ ਤੇ ਬੱਸ ਅੱਡੇ ਵਰਗੇ ਮੁੱਖ ਨਾਕਿਆਂ ਦਾ ਦੌਰਾ ਕੀਤਾ | ਚੈਕਿੰਗ ਦੌਰਾਨ ਵੱਖ-ਵੱਖ ਉਲੰਘਣਾ ਲਈ 28 ਵਿਅਕਤੀਆਂ ਦੇ ਚਲਾਨ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਆਉਂਦੇ ਚਾਰਾਂ ਥਾਣਿਆਂ ਤੇ ਪੁਲਿਸ ਚੌਕੀਆਂ ਦੀ ਪੂਰੀ ਜਾਂਚ ਕੀਤੀ ਗਈ ਤੇ ਸਾਰੇ ਸਥਾਨ ਸੁਰੱਖਿਅਤ ਪਾਏ ਗਏ | ਇਸ ਤੋਂ ਇਲਾਵਾ ਸਥਾਨਕ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਟੀਮ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ |
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਫਗਵਾੜਾ, 1 ਮਾਰਚ (ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਜਤਿੰਦਰ ਉਰਫ਼ ਕਾਲੂ ਪੁੱਤਰ ਰੋਸ਼ੀ ਵਾਸੀ ਛੱਜ ਕਾਲੋਨੀ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਲੋਕ ਹੋ ਰਹੇ ਹਨ ਭਾਜਪਾ 'ਚ ਸ਼ਾਮਿਲ-ਰਣਜੀਤ ਸਿੰਘ ਖੋਜੇਵਾਲ <br/> ਅਗਲੀ ਖ਼ਬਰ ਹੈਰੋਇਨ ਤੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
Ad Position 24