11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗਿਆਨੀ ਰਘਬੀਰ ਸਿੰਘ ਨੂੰ ਜਬਰੀ ਸੇਵਾ ਮੁਕਤ ਕਰਨਾ ਗ਼ੈਰ ਵਾਜਬ ਕਾਰਵਾਈ-ਐਡਵੋਕੇਟ ਕਲੇਰ

Ad Position 21
No active advertisement
ਅਜੀਤ ਡੈਸਕ 02-03-2026
ਸ਼ਾਹਕੋਟ, 1 ਮਾਰਚ (ਬਾਂਸਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੂੰ ਜਬਰੀ ਸੇਵਾ ਮੁਕਤ ਕਰਨ ਨਾਲ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਪ੍ਰਤੀ ਸਿੱਖ ਸੰਗਤ ਵਿਚ ਬੇ-ਭਰੋਸਗੀ ਵਧੀ ਹੈ ਉਥੇ ਇਸ ਕਾਰਵਾਈ ਨਾਲ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਵਿਚ ਰੋਸ ਵਧਿਆ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਐਡਵੋਕੇਟ ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੀਆਂ ਸਰਬ ਉੱਚ ਸੰਸਥਾਵਾਂ ਦੇ ਸੰਚਾਲਨ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦਾ ਜਵਾਬ ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਸਿੱਖ ਸੰਗਤ ਨੂੰ ਦੇਣਾ ਪਵੇਗਾ | ਐਡਵੋਕੇਟ ਕਲੇਰ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਾਹਿਬ ਨੂੰ ਜਬਰੀ ਸੇਵਾ ਮੁਕਤ ਕਰ ਦੇਣਾ ਬਦਲਾ ਲਊ ਭਾਵਨਾ ਨਾਲ ਕੀਤੀ ਬਹੁਤ ਹੀ ਗ਼ੈਰ ਵਾਜਬ ਕਾਰਵਾਈ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਢੰਡਾਂ ਵਿਖੇ ਰਾਸ਼ਨ ਵੰਡਿਆ ਅਗਲੀ ਖ਼ਬਰ ਮਹਿਲਾ ਸ਼ਕਤੀ ਸੰਸਥਾ ਵਲੋਂ 'ਅੰਤਰਰਾਸ਼ਟਰੀ ਮਹਿਲਾ ਦਿਵਸ' ਦੇ ਸੰਬੰਧ 'ਚ ਮੀਟਿੰਗ
Ad Position 24