11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚਾਈ ਦੀ ਜਿੱਤ-ਗਗਨਦੀਪ, ਨਵਪ੍ਰੀਤ <br/>

Ad Position 21
No active advertisement
ਅਜੀਤ ਡੈਸਕ 02-03-2026
ਸੁਲਤਾਨਪੁਰ ਲੋਧੀ, 1 ਮਾਰਚ (ਪ. ਪ.)-ਦਿੱਲੀ ਦੀ ਅਦਾਲਤ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ 'ਚੋਂ ਬਰੀ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਵਾਹਿਗੁਰੂ ਅਕੈਡਮੀ ਦੇ ਐਮ. ਡੀ. ਨਵਪ੍ਰੀਤ ਸਿੰਘ ਨੇ ਕਿਹਾ ਕਿ ਇਹ ਲੋਕਤੰਤਰ ਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਸਾਬਿਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰੀ ਦੇ ਸਿਧਾਂਤਾਂ 'ਤੇ ਚੱਲ ਕੇ ਉੱਚ ਪੱਧਰ ਦੀ ਰਾਜਨੀਤੀ ਕਰਦਿਆਂ ਲੋਕਾਂ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਜੋ ਇਤਿਹਾਸਕ ਕੰਮ ਕੀਤੇ ਹਨ, ਉਨ੍ਹਾਂ ਨੂੰ ਦਿੱਲੀ ਨਿਵਾਸੀ ਅੱਜ ਵੀ ਯਾਦ ਕਰ ਰਹੇ ਹਨ | ਕੇਜਰੀਵਾਲ ਨੇ ਕਦੇ ਵੀ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ ਸਗੋਂ ਉੱਚ ਪੱਧਰ ਦੀ ਰਾਜਨੀਤੀ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਅਪਣਾਉਂਦਿਆਂ ਲੋਕ ਪੱਖੀ ਕਾਰਜ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ 8 ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦ... ਅਗਲੀ ਖ਼ਬਰ ਨੂਰਮਹਿਲ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਵਿੰਨੀ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
Ad Position 24