28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡੀ.ਸੀ. ਦੀ ਅਗਵਾਈ ਹੇਠ ਰੋਡ ਸੰਘਰਸ਼ ਕਮੇਟੀ ਅਤੇ ਅਧਿਕਾਰੀਆਂ ਦੀ ਮੀਟਿੰਗ

Ad Position 21
No active advertisement
ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਰੋਡ ਸੰਘਰਸ਼ ਕਮੇਟੀ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ | ਤਸਵੀਰ : ਲਾਡੀ ਸਟੂਡੀਓ <br/> 02-04-2026
ਸੁਲਤਾਨਪੁਰ ਲੋਧੀ, 1 ਅਪ੍ਰੈਲ (ਪ.ਪ. ਰਾਹੀਂ)-ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਕਪੂਰਥਲਾ ਜ਼ਿਲ੍ਹੇ ਅੰਦਰ ਉਸਾਰੇ ਜਾ ਰਹੇ ਦਿੱਲੀ -ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪੈੱ੍ਰਸ ਵੇਅ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਦਿੱਤੇ ਜਾਣ ਤੋਂ ਬਾਅਦ ਰੋਡ ਸੰਘਰਸ਼ ਕਮੇਟੀ ਵੱਲੋਂ ਆਪਣੇ ਹੱਕਾਂ ਲਈ ਸ਼ੁਰੂ ਕੀਤੇ ਸੰਘਰਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਨੈਸ਼ਨਲ ਹਾਈਵੇ ਅਥਾਰਿਟੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਮਾਣਯੋਗ ਸੈਸ਼ਨ ਕੋਰਟ ਵਿੱਚ ਚੱਲ ਰਹੇ ਕੇਸ ਸਮੇਤ ਹੋਰ ਮੰਗਾਂ ਤੇ ਖੁੱਲ੍ਹ ਕੇ ਚਰਚਾ ਹੋਈ | ਮੀਟਿੰਗ ਦੌਰਾਨ ਡੀ ਆਰ ਓ ਕਪੂਰਥਲਾ ਮਨਦੀਪ ਸਿੰਘ ਮਾਨ, ਨੈਸ਼ਨਲ ਹਾਈਵੇ ਅਥਾਰਿਟੀ ਦੇ ਨਾਇਬ ਤਹਿਸੀਲਦਾਰ ਸਰਵਨ ਸਿੰਘ, ਕਾਨੂੰਗੋ ਬਖ਼ਸ਼ੀਸ਼ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਆਪਣਾ ਪੱਖ ਰੱਖਦਿਆਂ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ, ਭਾਰਤ ਗਾਬਾ, ਇੰਦਰਜੀਤ ਸਿੰਘ ਲਿਫਟਰ ਅਤੇ ਤਰਸੇਮ ਸਿੰਘ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੇ ਦੂਜੇ ਸੂਬਿਆਂ ਵਿੱਚ ਦਿੱਤੇ ਗਏ ਮੁਆਵਜ਼ੇ ਅਨੁਸਾਰ ਆਪਣਾ ਹੱਕ ਲੈਣ ਲਈ ਆਰਬੀਟੇਟਰ ਦੇ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਉਸ ਨੇ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਯੋਗ ਮੁਆਵਜ਼ਾ ਦਿੱਤੇ ਜਾਣ ਦੇ ਆਦੇਸ਼ ਦਿੱਤੇ ਸੀ |ਆਰਬੀਟੇਟਰ ਦੇ ਫ਼ੈਸਲੇ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿੱਚ ਚੈਲੰਜ ਕੀਤਾ ਗਿਆ ਹੈ ਜਦ ਕਿ ਪ੍ਰਸ਼ਾਸਨ ਵੀ ਉਸ ਕੇਸ ਵਿੱਚ ਡਿਫੈਂਸ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੈਸੇ ਤਾਂ ਕੇਂਦਰ ਸਰਕਾਰ ਨੇ ਦੇਣੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਵਿੱਚ ਅੜਿੱਕਾ ਬਣ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 3 ਮਹੀਨਿਆਂ ਤੋਂ ਮੰਗ ਕਰ ਰਹੇ ਹਨ ਕਿ ਮਾਣਯੋਗ ਅਦਾਲਤ ਵਿੱਚ ਮੁਆਵਜ਼ੇ ਸਬੰਧੀ ਕੈਲਕੁਲੇਸ਼ਨ ਸੀਟਾਂ ਪੇਸ਼ ਕੀਤੀਆਂ ਜਾਣ, ਪਰ ਉਸ ਵਿੱਚ ਵੀ ਦੇਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੋਸ਼ ਲਾਇਆ ਕਿ ਕੁੱਝ ਅਧਿਕਾਰੀ ਜਾਣਬੁੱਝ ਕੇ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ | ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਰੁੱਖਾਂ, ਅੰਡਰਗਰਾਊਾਡ ਪਾਈਪਾਂ, ਬੋਰਾਂ ਆਦਿ ਦੇ ਪੈਸੇ ਨਹੀਂ ਦਿੱਤੇ ਗਏ | ਇਸ ਦੌਰਾਨ ਰੋਡ ਸੰਘਰਸ਼ ਕਮੇਟੀ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਵਿਚਕਾਰ ਗਰਮਾ ਗਰਮੀ ਵੀ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਕਿ ਪਹਿਲ ਦੇ ਆਧਾਰ ਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਮੁੜ ਐਕਸਪੈੱ੍ਰਸ ਵੇਅ ਦੇ ਨਿਰਮਾਣ ਕਾਰਜ ਰੋਕ ਕੇ ਅਣਮਿੱਥੇ ਸਮੇਂ ਦਾ ਧਰਨਾ ਦੇਣਗੇ | ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਮੈਰੀਪੁਰ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਰਣਜੀਤ ਸਿੰਘ ਗਿੱਲਾਂ, ਸੁਰਜੀਤ ਸਿੰਘ ਗਿੱਲਾਂ, ਜਗਤਾਰ ਸਿੰਘ ਭੁਲੱਥ, ਜਗਮੋਹਣ ਸਿੰਘ, ਜਸਵੀਰ ਸਿੰਘ ਗਿੱਲਾਂ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਹਿਗਲ ਬਿਨਾਂ ਮੁਕਾਬਲਾ ਸੀਨੀਅਰ ਸਿਟੀਜ਼ਨ ਕਲੱਬ ਸ਼ਾਲਾਮਾਰ ਬਾਗ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਿਜਲੀ ਦੀਆਂ ਤਾਰਾਂ ਨੇ ਵਰਤਾਇਆ ਕਹਿਰ, ਮੰਡ ਮਹੀਂਵਾਲ 'ਚ 4 ਪਸ਼ੂ ਜ਼ਿੰਦਾ ਸੜੇ <br/>
Ad Position 24