28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਧਾਇਕ ਧਾਲੀਵਾਲ ਸ਼ਿਮਲਾ 'ਚ ਮੁੱਖ ਮੰਤਰੀ ਸੁੱਖੂ ਨੂੰ ਮਿਲੇ ਡਲਹੌਜ਼ੀ ਦਾ ਨਾਂਅ ਬਦਲਣ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 02-04-2026
ਫਗਵਾੜਾ, 1 ਅਪੈ੍ਰਲ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਸ਼ਿਮਲਾ 'ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ | ਨਿੱਜੀ ਮੁਲਾਕਾਤ ਦੌਰਾਨ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਪੰਜ ਕਿੱਲੋਮੀਟਰ ਦੀ ਟੈਕਸ-ਮੁਕਤ ਸਰਹੱਦ ਦਾ ਸੁਆਗਤ ਕੀਤਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਧਾਲੀਵਾਲ ਨੇ ਮੁੱਖ ਮੰਤਰੀ ਸੁੱਖੂ ਤੋਂ ਡਲਹੌਜ਼ੀ ਸ਼ਹਿਰ ਦਾ ਨਾਮ ਬਦਲਣ ਦੀ ਵੀ ਮੰਗ ਕੀਤੀ, ਜਿਸ ਦਾ ਨਾਮ ਜ਼ਾਲਮ ਬਿ੍ਟਿਸ਼ ਸ਼ਾਸਕ ਲਾਰਡ ਡਲਹੌਜ਼ੀ ਦੇ ਨਾਮ 'ਤੇ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਡਲਹੌਜ਼ੀ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੀ ਅਗਵਾਈ ਕੀਤੀ, ਅਤੇ 'ਪੱਗੜੀ ਸੰਭਾਲ ਜੱਟਾ' ਲਹਿਰ ਦੀ ਅਗਵਾਈ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਅਜੀਤ ਸਿੰਘ ਦੇ ਨਾਮ 'ਤੇ ਰੱਖਿਆ ਜਾਣਾ ਚਾਹੀਦਾ ਹੈ | ਕਿਉਂਕਿ ਅਜੀਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੇ ਦਿਨ 15 ਅਗਸਤ 1947 ਨੂੰ ਡਲਹੌਜ਼ੀ ਵਿਚ ਆਖ਼ਰੀ ਸਾਹ ਲਿਆ ਸੀ |

Ad Position 22
No active advertisement
ਪਿਛਲੀ ਖ਼ਬਰ ਉਤਪਾਦਕ ਕਿਸਾਨਾਂ ਲਈ ਛੋਟੇ ਰੋਟਾਵੇਟਰ 'ਤੇ ਸਬਸਿਡੀ ਉਪਲੱਬਧ-ਥਿੰਦ ਮਸ਼ੀਨਰੀ ਸਟੋਰ <br/> ਅਗਲੀ ਖ਼ਬਰ ਸਾਹਿਤਕ ਸੰਸਥਾ ਅਦਬੀ ਸ਼ਾਮ ਦੀ ਨਵੀਂ ਟੀਮ ਦੀ ਚੋਣ <br/>
Ad Position 24