02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ਿਸ਼ੂ ਮਾਡਲ ਸਕੂਲ ਦੀ ਮਨਮੀਤ ਕੌਰ ਮੇਤਲਾ ਨੇ 98.2 ਫੀਸਦੀ ਅੰਕ ਪ੍ਰਾਪਤ ਕਰਕੇ ਮੈਟਰਿਕ ਸੀ. ਬੀ. ਐਸ. ਈ. 'ਚ ਬਣਾਇਆ ਰਿਕਾਰਡ

Ad Position 21
No active advertisement
ਅਜੀਤ ਡੈਸਕ 19-04-2026
ਭੁਲੱਥ, 18 ਅਪ੍ਰੈਲ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਦੀ ਵਿਦਿਆਰਥਣ ਮਨਮੀਤ ਕੌਰ ਮੇਤਲਾ ਪੁੱਤਰੀ ਗੁਰਪ੍ਰੀਤ ਸਿੰਘ ਨੇ ਮੈਟਰਿਕ 'ਚੋਂ 98.2 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਰਿਕਾਰਡ ਕਾਇਮ ਰੱਖਿਆ ਹੈ | ਮਨਮੀਤ ਕੌਰ ਨੇ ਸਫਲਤਾ ਲਈ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਦੀ ਯੋਗ ਅਗਵਾਈ ਤੇ ਸਟਾਫ਼ ਦੇ ਦਿਸ਼ਾ ਨਿਰਦੇਸ਼ ਨੂੰ ਦੱਸਿਆ | ਮਨਮੀਤ ਕੌਰ ਸ਼ਿਸ਼ੂ ਮਾਡਲ 'ਚ ਆਪਣੀ ਮੈਡੀਕਲ ਸਟਰੀਮ ਦੀ ਪੜ੍ਹਾਈ ਪੂਰੀ ਕਰਕੇ ਡਾਕਟਰ ਬਣਨਾ ਚਾਹੁੰਦੀ ਹੈ | ਮਨਮੀਤ ਕੌਰ ਨੇ ਆਪਣੀ ਸਫਲਤਾ ਲਈ ਚੇਅਰਮੈਨ ਕੇ. ਐਲ. ਸ਼ਰਮਾ, ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਤੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਪਿੰ੍ਰਸੀਪਲ ਡਾਕਟਰ ਸੁਨੀਲ ਸ਼ਰਮਾ ਵਲੋਂ ਮਨਮੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਆਰ. ਸੀ. ਐਫ. ਵਿਖੇ ਸਮਾਗਮ <br/>
Ad Position 24