06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 24-06-2026


ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਯੂਥ ਕਾਂਗਰਸ ਦੀ ਹਾਲ ਹੀ ਵਿਚ ਹੋਈ ਚੋਣ ਵਿਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਵਿਚ ਏਕਤਾ ਭਵਨ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਅਗਮ ਪ੍ਰਾਸ਼ਰ, ਜ਼ਿਲ੍ਹੇ ਦੇ ਉਪ ਪ੍ਰਧਾਨ ਕਨਵ ਪਾਸੀ, ਜ਼ਿਲ੍ਹਾ ਜਨਰਲ ਸਕੱਤਰ ਇੰਦਰਦੀਪ ਸਿੰਘ ਵਾਲੀਆ, ਯੂਥ ਕਾਂਗਰਸ ਦੇ ਕਪੂਰਥਲਾ ਹਲਕੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਵਜੋਤ ਸਿੰਘ ਮਾਹਲ ਨੂੰ ਇਸ ਲਈ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਤੇ ਬਾਅਦ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਕਾਂਗਰਸ ਵਿਧਾਇਕ ਨੇ ਯੂਥ ਕਾਂਗਰਸ ਦੇ ਨਵਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿਚ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਯੂਥ ਕਾਂਗਰਸ ਨਾਲ ਜੋੜ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ | ਇਸ ਮੌਕੇ ਦਿਹਾਤੀ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸਾਬਕਾ ਕੌਂਸਲਰ ਕਰਨ ਮਹਾਜਨ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਚਰਨਜੀਤ ਹੰਸ, ਸੀਨੀਅਰ ਕਾਂਗਰਸ ਆਗੂ ਜਸਬੀਰ ਸਿੰਘ ਰੰਧਾਵਾ, ਮਨਮੋਹਨ ਸਿੰਘ ਬਾਜਵਾ, ਯੂਥ ਕਾਂਗਰਸ ਦੇ ਸਾਬਕਾ ਹਲਕਾ ਪ੍ਰਧਾਨ ਲਕਸ਼ਮਣ, ਸੀਨੀਅਰ ਆਗੂ ਨਵੀਨ ਸੱਭਰਵਾਲ, ਸਿਮਰਜੀਤ ਸਿੰਘ ਮਾਹਲ, ਕਾਰਤਿਕ ਵਾਲੀਆ ਤੋਂ ਇਲਾਵਾ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ 5ਵਾਂ ਸਾਲਾਨਾ ਫ਼ੋਟੋ ਮੇਲਾ 7 ਤੇ 8 ਨੂੰ : ਪ੍ਰਧਾਨ ਸੰਧਾ ਅਗਲੀ ਖ਼ਬਰ ਧਾਲੀਵਾਲ ਨੇ ਅਰਬਨ ਅਸਟੇਟ ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24